ਅਕਾਲੀ ਆਗੂ ਮੇਜਰ ਸਿੰਘ ਸਵੱਦੀ ਦਾ ਦੇਹਾਂਤ

ਚੰਡੀਗੜ੍ਹ


ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 17 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕੀਤੀ। ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੋਸ਼ਲ ਮੀਡੀਆ ‘ਤੇ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ “ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਸੈਵਦੀ ਅਕਾਲ ਚਲਾਣਾ ਕਰ ਗਏ ਹਨ।ਸਵੱਦੀ ਸਾਹਿਬ ਨੇ ਪੰਥ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 17 ਸਾਲ ਸੇਵਾ ਕੀਤੀ ਅਤੇ ਸਦਾ ਨਿਰਸਵਾਰਥ ਹੋ ਕੇ ਲੜਦੇ ਰਹੇ।ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਉਹਨਾਂ ਦੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।