ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਡ੍ਰਾਈਵਿੰਗ ਲਾਇਸੈਂਸ ਘੋਟਾਲੇ ਦੀ ਜਾਂਚ ‘ਚ ਹੁਣ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ, AIG ਅਤੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਇਹ ਫੈਸਲਾ ਅੱਜ ਲਿਆ ਗਿਆ, ਜੋ ਕਿ ਘੋਟਾਲੇ ਵਿੱਚ ਸ਼ਾਮਿਲ ਸੰਭਾਵਿਤ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ਾਂ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਸਾਫ਼ ਕਰ ਚੁੱਕੇ ਹਨ ਕਿ “ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਵਾਲਾ ਵੀ ਨਹੀਂ ਬਚੇਗਾ।” ਇਹ ਕਾਰਵਾਈ ਉਸੇ ਵਾਅਦੇ ਦੀ ਇੱਕ ਝਲਕ ਹੈ।
ਸੂਤਰਾਂ ਦੇ ਮੁਤਾਬਕ, ਹੋਰ ਵੀ ਕਈ ਅਧਿਕਾਰੀ ਜਾਂਚ ਦੇ ਘੇਰੇ ‘ਚ ਆ ਸਕਦੇ ਹਨ। ਪੰਜਾਬ ਸਰਕਾਰ ਨੇ ਸਾਫ਼ ਕਰ ਦਿੱਤਾ ਕਿ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।












