ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ’ਤੇ ਹਾਦਸੇ ‘ਚ ਰਾਜ ਮਿਸਤਰੀ ਦੀ ਮੌਤ, ਦਾਦਾ-ਪੋਤਾ ਜ਼ਖ਼ਮੀ

ਪੰਜਾਬ

ਨੂਰਪੁਰਬੇਦੀ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ’ਤੇ ਪਿੰਡ ਅਸਮਾਨਪੁਰ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ ਦਾਦਾ ਤੇ ਪੋਤਾ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸੂਚਨਾ ਮਿਲਣ ‘ਤੇ ਥਾਣਾ ਨੂਰਪੁਰਬੇਦੀ ਦੀ ਪੁਲਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਐਂਬੂਲੈਂਸ ਰਾਹੀਂ ਇਲਾਜ ਲਈ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਦਾਖਲ ਕਰਵਾਇਆ।
ਰਾਜ ਮਿਸਤਰੀ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਦੋ ਹੋਰ ਵਿਅਕਤੀ, ਜੋ ਦਾਦਾ ਅਤੇ ਪੋਤੇ ਹਨ। ਉਹ ਆਪਣੇ ਮੋਟਰਸਾਈਕਲ ‘ਤੇ ਪਿੰਡ ਝੰਡੀਆਂ ਤੋਂ ਆਪਣੇ ਘਰ ਪਿੰਡ ਰੌਲੀ ਨੂੰ ਕੰਮ ਤੋਂ ਵਾਪਸ ਆ ਰਹੇ ਸਨ ਕਿ ਪਿੰਡ ਅਸਮਾਨਪੁਰ ਦੇ ਮਧੂਵਨ ਵਾਟਿਕਾ ਸਕੂਲ ਨੇੜੇ ਕਿਸੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਥਾਣਾ ਸਦਰ ਦੇ ਮੁਖੀ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਹਾਦਸਾ ਟਿੱਪਰ ਦੀ ਲਪੇਟ ਵਿੱਚ ਆ ਕੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲੀਸ ਵੱਲੋਂ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਮਿਸਤਰੀ ਦਾ ਕੰਮ ਕਰ ਰਹੇ ਜਸਪਾਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਬਜ਼ੁਰਗ ਦੁਰਗਾ ਦਾਸ ਪੁੱਤਰ ਬੀਰੂ ਰਾਮ ਅਤੇ ਕੁਲਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਪੁਲਿਸ ਫਰਾਰ ਡਰਾਈਵਰ ਦੀ ਭਾਲ ਕਰ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।