ਚੰਡੀਗੜ੍ਹ 27 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। SGPC ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 ਅਸਾਮੀਆਂ ਕੱਢੀਆਂ ਗਈਆਂ ਹਨ। ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 1 ਮਈ 2025 ਤੱਕ ਅਰਜ਼ੀਆਂ ਭੇਜ ਸਕਦੇ ਹਨ।





















