ਚੰਡੀਗੜ੍ਹ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਕਸ਼ਮੀਰੀ ਵਿਦਿਆਰਥੀਆਂ ਨੇ ਚੰਡੀਗੜ੍ਹ ਦੀ ਸੁਖਨਾ ਝੀਲ ‘ਤੇ ਪਹਿਲਗਾਮ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮਸ਼ਾਲ ਯਾਤਰਾ ਕੱਢੀ। ਵਿਦਿਆਰਥੀਆਂ ਨੇ ਮੋਮਬੱਤੀਆਂ ਅਤੇ ਪੋਸਟਰ ਲੈ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਦੇ ਸਮਰਥਨ ਵਿੱਚ ਨਾਅਰੇ ਲਗਾਏ। ਇਹ ਸਾਰੇ ਵਿਦਿਆਰਥੀ ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ ਦੇ ਸਨ। ਵਿਦਿਆਰਥੀ ਕੋਆਰਡੀਨੇਟਰ ਸ਼ਾਹਿਦ ਅਤੇ ਜਹਾਂਗੀਰ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ ਅਤੇ ਮ੍ਰਿਤਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਕਈ ਸਥਾਨਕ ਲੋਕਾਂ ਅਤੇ ਸੈਲਾਨੀਆਂ ਨੇ ਵੀ ਵਿਦਿਆਰਥੀਆਂ ਨਾਲ ਸ਼ਿਰਕਤ ਕੀਤੀ ਅਤੇ ਇਸ ਉਪਰਾਲੇ ਦਾ ਸਮਰਥਨ ਕੀਤਾ। ਆਰੀਅਨਜ਼ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਡਾ.ਅੰਸ਼ੂ ਕਟਾਰੀਆ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।












