ਗੁਰਾਇਆ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਥਾਣਾ ਗੁਰਾਇਆ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 1,20,000 ਰੁਪਏ ਦੇ ਨਕਲੀ ਨੋਟ ਅਤੇ ਕਾਰ ਸਮੇਤ ਕਾਬੂ ਕੀਤਾ ਹੈ। ਇੰਸਪੈਕਟਰ ਸਿਕੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਪਾਰਟੀ ਏ.ਐੱਸ.ਆਈ. ਪੁਲਿਸ ਚੌਕੀ ਧੂਲਟਾ ਦੇ ਇੰਚਾਰਜ ਸੁਭਾਸ਼ ਕੁਮਾਰ ਨੇ ਆਪਣੇ ਸਾਥੀਆਂ ਸਮੇਤ ਮਹਿਕਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਤਲਵਾ, ਥਾਣਾ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮਿ੍ਤਸਰ ਨੂੰ ਬਾੜਾ ਪਿੰਡ ਤੋਂ ਗਿ੍ਫ਼ਤਾਰ ਕਰਕੇ ਉਸ ਪਾਸੋਂ 500/- (ਕੁੱਲ 1,20,000 ਰੁਪਏ) ਦੇ ਜਾਅਲੀ ਨੋਟ ਬਰਾਮਦ ਕੀਤੇ ਹਨ।ਕਸਬਾ
ਜਲੰਧਰ ਜ਼ਿਲ੍ਹੇ ਦੇ ਗੁਰਾਇਆ ਵਿਖੇ ਸਥਿਤ ਧੂਲਟਾ ਚੌਕੀ ਦੇ ਇੰਚਾਰਜ ਏ.ਐਸ.ਆਈ. ਸੁਭਾਸ਼ ਕੁਮਾਰ ਨੇ ਗੁਰਾਇਆ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਹਿਰਾਸਤ ਵਿੱਚ ਲਏ ਮੁਲਜ਼ਮਾਂ ਨੇ ਦੱਸਿਆ ਕਿ ਉਸ ਕੋਲੋਂ ਬਰਾਮਦ ਕੀਤੇ ਜਾਅਲੀ ਨੋਟ ਜਸਨਦੀਪ ਸਿੰਘ ਉਰਫ਼ ਜਸਨ ਪੁੱਤਰ ਗੁਰਨਾਮ ਸਿੰਘ ਵਾਸੀ ਮੱਲੀਆਂ, ਥਾਣਾ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਅਤੇ ਅਕਾਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਤਲਵਾ, ਥਾਣਾ ਜੰਡਿਆਲਾ ਗੁਰੂ, ਅੰਮ੍ਰਿਤਸਰ ਤੋਂ ਖਰੀਦੇ ਸਨ। ਉਕਤ ਮਾਮਲੇ ‘ਚ ਜਸ਼ਨਦੀਪ ਸਿੰਘ ਉਰਫ਼ ਜਸ਼ਨ ਅਤੇ ਅਕਾਸ਼ਦੀਪ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਨੂੰ ਵੀ ਜਲਦ ਹੀ ਗਿ੍ਫ਼ਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।












