ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਹਾਦਸਾ ਵਾਪਰਿਆ, ਸੱਤ ਲੋਕਾਂ ਦੀ ਮੌਤ

ਨੈਸ਼ਨਲ

ਅਮਰਾਵਤੀ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਸ੍ਰੀ ਵਰਾਹ ਲਕਸ਼ਮੀ ਨਰਸਿਮਹਾ ਸਵਾਮੀ ਮੰਦਰ ਵਿੱਚ ਚੰਦਨ ਉਤਸਵ ਦੌਰਾਨ ਇੱਕ ਭਿਆਨਕ ਘਟਨਾ ਵਾਪਰੀ। ਇੱਥੇ ਕੰਧ ਦਾ 20 ਫੁੱਟ ਲੰਬਾ ਹਿੱਸਾ ਡਿੱਗਣ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਕਈ ਲੋਕ ਜ਼ਖਮੀ ਵੀ ਹੋਏ।  NDRF ਅਤੇ APSDRF ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਘਟਨਾ ਬਾਰੇ ਐਸਡੀਆਰਐਫ ਦੇ ਜਵਾਨ ਨੇ ਦੱਸਿਆ ਕਿ ਘਟਨਾ ਰਾਤ ਕਰੀਬ 2:30 ਵਜੇ ਵਾਪਰੀ। ਇਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ। 2 ਲੋਕ ਜ਼ਖਮੀ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਐੱਸਡੀਆਰਐੱਫ ਜਵਾਨ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਅਸੀਂ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। 
ਇਸ ਦੇ ਨਾਲ ਹੀ ਭਾਜਪਾ ਦੇ ਸਾਬਕਾ ਐਮਐਲਸੀ ਮਾਧਵ ਨੇ ਵੀ ਹਾਦਸੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਜੋ ਅਕਸ਼ੈ ਤ੍ਰਿਤੀਆ ਮੌਕੇ ਵਾਪਰੀ ਹੈ। ਇਹ ਘਟਨਾ ਰਾਤ 2.30 ਵਜੇ ਵਾਪਰੀ। ਸਰਕਾਰ ਘਟਨਾ ਦੀ ਜਾਂਚ ਕਰੇਗੀ ਅਤੇ ਪੀੜਤਾਂ ਨੂੰ ਮੁਆਵਜ਼ਾ ਦੇਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।