ਅੰਮ੍ਰਿਤਸਰ, 30 ਅਪ੍ਰੈਲ,ਬੋਲੇ ਪੰਜਾਬ ਬਿਊਰੋ :
ਸ਼ਹਿਰ ਦੇ ਥਾਣਾ ਸਦਰ ਖੇਤਰ ਹੇਠਾਂ ਆਉਂਦੇ ਵਿਜੈ ਨਗਰ, ਬਟਾਲਾ ਰੋਡ ਇਲਾਕੇ ’ਚ ਲੰਘੀ ਦੇਰ ਸ਼ਾਮ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਕੁਝ ਅਣਪਛਾਤੇ ਲੁਟੇਰਿਆਂ ਨੇ ਇਕੱਲੀ ਰਹਿੰਦੀ 70 ਸਾਲ ਦੀ ਬਜ਼ੁਰਗ ਔਰਤ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਨਿਰਦਈ ਤਰੀਕੇ ਨਾਲ ਹੱਤਿਆ ਕਰ ਦਿੱਤੀ।
ਮਰਨ ਵਾਲੀ ਮਹਿਲਾ ਤੁਰਨ-ਫਿਰਨ ਤੋਂ ਅਸਮਰੱਥ ਸੀ ਤੇ ਘਰ ਵਿਚ ਇਕੱਲੀ ਰਹਿੰਦੀ ਸੀ। ਲੁਟੇਰੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਘਰ ’ਚੋਂ ਕੀਮਤੀ ਸਮਾਨ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ।
ਇਸ ਘਟਨਾ ਤੋਂ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵਲੋਂ ਲਾਸ਼ ਨੂਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਤੱਕ ਜਲਦੀ ਪਹੁੰਚਿਆ ਜਾ ਸਕੇ।












