ਅੰਮ੍ਰਿਤਸਰ, 1 ਮਈ ,ਬੋਲੇ ਪੰਜਾਬ ਬਿਊਰੋ :
ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਅਤੇ ਐਸ.ਪੀ.ਡੀ. ਅਦਿੱਤਿਆ ਵਾਰੀਅਰ ਦੀ ਸਰਪਰਸਤੀ ਹੇਠ ਪੁਲਿਸ ਨੇ ਨਸ਼ੇ ਖਿਲਾਫ਼ ਵੱਡੀ ਸਫਲਤਾ ਹਾਸਲ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਅੱਡਾ ਰਾਜਾਤਾਲ ਨੇੜੇ ਨਾਕਾਬੰਦੀ ਕਰਕੇ ਇਕ ਔਰਤ ਨੂੰ 465 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਔਰਤ ਨਸ਼ਾ ਵੇਚਣ ਲਈ ਰਾਜਾਤਾਲ ਤੋਂ ਅਟਾਰੀ ਵੱਲ ਸੜਕ ਕਿਨਾਰੇ ਉਡੀਕ ਕਰ ਰਹੀ ਹੈ। ਸੂਚਨਾ ਮਿਲਣ ’ਤੇ ਡੀ.ਐਸ.ਪੀ. ਅਟਾਰੀ ਲਖਵਿੰਦਰ ਸਿੰਘ ਕਲੇਰ ਦੀ ਅਗਵਾਈ ਹੇਠ ਟੀਮ ਨੇ ਮੌਕੇ ’ਤੇ ਕਾਰਵਾਈ ਕੀਤੀ। ਜਾਂਚ ਦੌਰਾਨ ਔਰਤ ਕੋਲੋਂ 465 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਔਰਤ ਦੀ ਪਹਿਚਾਣ ਰਣਜੀਤ ਕੌਰ ਰਾਣੋ ਵਾਸੀ ਪਿੰਡ ਰਾਜਾਤਾਲ ਕਲੋਨੀ ਵਜੋਂ ਹੋਈ ਹੈ। ਔਰਤ ਵਿਰੁੱਧ ਐਸ.ਐਚ.ਓ. ਇੰਸਪੈਕਟਰ ਅਮਨਦੀਪ ਸਿੰਘ ਵਲੋਂ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ।












