ਨਵੀਂ ਦਿੱਲੀ, 2 ਮਈ,ਬੋਲੇ ਪੰਜਾਬ ਬਿਊਰੋ :
ਦੇਸ਼ ਭਰ ਵਿੱਚ ਮੌਸਮ ਬਦਲ ਗਿਆ ਹੈ। ਵੀਰਵਾਰ ਰਾਤ ਤੋਂ ਹੀ ਦਿੱਲੀ ਐਨਸੀਆਰ ਵਿੱਚ ਤੇਜ਼ ਹਵਾਵਾਂ ਅਤੇ ਧੂੜ ਭਰੀ ਹਨੇਰੀ ਚੱਲ ਰਹੀ ਹੈ। ਰਾਜਧਾਨੀ ਦਿੱਲੀ ਵਿੱਚ ਤੂਫਾਨ ਕਾਰਨ ਕਈ ਥਾਵਾਂ ‘ਤੇ ਦਰੱਖਤ ਡਿੱਗ ਗਏ ਹਨ ਅਤੇ ਭਾਰੀ ਮੀਂਹ ਕਾਰਨ ਪਾਣੀ ਭਰ ਗਿਆ ਹੈ। ਇਸ ਦੌਰਾਨ, ਦਰੱਖਤ ਡਿੱਗਣ ਕਾਰਨ 4 ਲੋਕਾਂ ਦੇ ਮਰਨ ਦੀ ਖ਼ਬਰ ਹੈ।
ਖਰਾਬ ਮੌਸਮ ਦਾ ਦਿੱਲੀ ਹਵਾਈ ਅੱਡੇ ‘ਤੇ ਵੀ ਉਡਾਣਾਂ ‘ਤੇ ਅਸਰ ਪਿਆ ਹੈ। 100 ਉਡਾਣਾਂ ਵਿੱਚ ਦੇਰੀ ਹੋਈ ਹੈ। 3 ਉਡਾਣਾਂ ਨੂੰ ਵੀ ਡਾਇਵਰਟ ਕਰਨਾ ਪਿਆ।ਜੰਮੂ ਵਿੱਚ ਭਾਰੀ ਮੀਂਹ ਪਿਆ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।














