ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਬਠਿੰਡਾ ‘ਚ ਇਮਾਰਤ ਡਿੱਗੀ

ਪੰਜਾਬ

ਬਠਿੰਡਾ, 2 ਮਈ,ਬੋਲੇ ਪੰਜਾਬ ਬਿਊਰੋ :
ਬੀਤੀ ਤ ਤੋਂ ਹੀ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਬਠਿੰਡਾ ਦੇ ਆਰੀਆ ਸਮਾਜ ਚੌਕ ‘ਤੇ ਇੱਕ ਇਮਾਰਤ ਡਿੱਗ ਗਈ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਇਮਾਰਤ ਨੂੰ ਲੈ ਕੇ ਅਦਾਲਤ ਵਿੱਚ ਕੇਸ ਚੱਲ ਰਿਹਾ ਸੀ, ਜਿਸ ਕਾਰਨ ਇਮਾਰਤ ਦੀ ਮੁਰੰਮਤ ਨਹੀਂ ਹੋਈ।
ਵੀਰਵਾਰ ਨੂੰ ਸੂਬੇ ਦੇ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਦਾ ਪਾਰਾ ਆਮ ਨਾਲੋਂ ਹੇਠਾਂ ਰਿਹਾ। ਬਠਿੰਡਾ 41.2 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਮੌਸਮ ਵਿਭਾਗ ਨੇ ਆਉਣ ਵਾਲੇ ਛੇ ਦਿਨਾਂ ਵਿੱਚ ਪੰਜਾਬ ਵਿੱਚ ਕਈ ਥਾਵਾਂ ‘ਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।