ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ ਨੈਟਵਰਕ ਦਾ ਪਰਦਾਫਾਸ਼ 5.4 ਕਿਲੋਗ੍ਰਾਮ ਹੈਰੋਇਨ ਤੇ ਹਥਿਆਰਾਂ ਸਣੇ ਤਿੰਨ ਤਸਕਰ ਕਾਬੂ

ਪੰਜਾਬ

ਫਿਰੋਜ਼ਪੁਰ, 8 ਮਈ,ਬੋਲੇ ਪੰਜਾਬ ਬਿਊਰੋ :
ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ-ਵੱਖ ਕਾਰਵਾਈਆਂ ਵਿੱਚ 5.4 ਕਿਲੋਗ੍ਰਾਮ ਹੈਰੋਇਨ, ਦੋ 7.65 ਐਮਐਮ ਚੀਨੀ ਪਿਸਤੌਲ, ਚਾਰ ਮੈਗਜ਼ੀਨ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਇੱਕ ਸਰਹੱਦ ਪਾਰ ਨਾਰਕੋ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਝੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲਵਾਲਾ, ਜ਼ਿਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ, ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅੱਗੇ ਅਤੇ ਪਿੱਛੇ ਸਬੰਧ ਦੀ ਜਾਂਚ ਜਾਰੀ ਹੈ।
ਪਹਿਲੀ ਕਾਰਵਾਈ ਵਿੱਚ ਮੁਲਜ਼ਮ ਸੰਦੀਪ ਸਿੰਘ ਅਤੇ ਝੱਜ ਸਿੰਘ ਨੂੰ 465 ਗ੍ਰਾਮ ਹੈਰੋਇਨ ਅਤੇ ਦੋ ਪਿਸਤੌਲਾਂ, ਮੈਗਜ਼ੀਨਾਂ ਅਤੇ ਪਿਸਤੌਲ ਸਲਾਈਡਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਮੁਲਜ਼ਮ ਆਪਣੇ ਹੀਰੋ ਹੌਂਡਾ ਮੋਟਰਸਾਈਕਲ ‘ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਦੂਜੀ ਕਾਰਵਾਈ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ ਖੇਤ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।