ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ‘ਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਸੁਰੱਖਿਅਤ ਥਾਵਾਂ ‘ਤੇ ਪਹੁੰਚਾਏ

ਪੰਜਾਬ

ਝਬਾਲ, 10 ਮਈ,ਬੋਲੇ ਪੰਜਾਬ ਬਿਊਰੋ :
ਸਰਹੱਦ ‘ਤੇ ਵਧ ਰਹੇ ਤਣਾਅ ਨੂੰ ਮੱਦੇਨਜ਼ਰ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਜ਼ਿੰਮੇਵਾਰ ਕਦਮ ਚੁੱਕਦਿਆਂ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਥਾਵਾਂ ਵੱਲ ਲਿਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ SGPC ਵੱਲੋਂ ਨੌਸ਼ਹਿਰਾ ਢਾਲਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਬਾਬਾ ਜੱਲਣ ਜੀ ਤੋਂ ਇਲਾਵਾ ਹਵੇਲੀਆਂ, ਰਾਜੋਕੇ, ਭੂਰਾ ਕੋਹਨਾ ਅਤੇ ਹੋਰ ਸਰਹੱਦੀ ਪਿੰਡਾਂ ਦੇ ਗੁਰਦੁਆਰਿਆਂ ਵਿਚੋਂ ਗੁਰੂ ਸਾਹਿਬ ਦੇ ਪਾਵਨ ਸਰੂਪ ਲਿਆ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਤਿਕਾਰ ਸਹਿਤ ਰਖੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਥੇ ਲਗਭਗ 50 ਸਰੂਪਾਂ ਨੂੰ ਰੱਖਣ ਦੀ ਵਿਵਸਥਾ ਕੀਤੀ ਗਈ ਹੈ। ਸਰਬਦਿਆਲ ਸਿੰਘ ਨੇ ਕਿਹਾ ਕਿ SGPC ਵੱਲੋਂ ਇਹ ਸੇਵਾ ਗੱਡੀਆਂ ਰਾਹੀਂ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਤੋਂ ਬਚਾਅ ਕੀਤਾ ਜਾ ਸਕੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।