ਚੰਡੀਗੜ੍ਹ, 10 ਮਈ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ,ਮੁਲਾਜਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਹ ਫੈਸਲਾ ਸੂਬਾ ਸਰਕਾਰ ਨੇ ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਈ ਤਨਾਅ ਵਾਲੀ ਸਥਿਤੀ ਦੇ ਮੱਦੇਨਜ਼ਰ ਲਿਆ ਹੈ।
ਸਰਕਾਰ ਦੇ ਬੁਲਾਰੇ ਅਨੁਸਾਰ ਦੋਵੇਂ ਗੁਆਂਢੀ ਮੁਲਕਾਂ ਵਿਚ ਵੱਧ ਰਹੇ ਤਨਾਅ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਰ ਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਸੇ ਵੀ ਅਧਿਕਾਰੀ ਤੇ ਮੁਲਾਜ਼ਮ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਅਧਿਕਾਰੀਆਂ-ਮੁਲਾਜਮਾਂ ਨੇ ਛੁੱਟੀ ਲਈ ਹੈ, ਉਹ ਰੱਦ ਕੀਤੀ ਗਈ ਹੈ। ਇਹ ਹੁਕਮ ਤਰੁੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।












