ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਨਾਲ ਕੀਤੀ ਗੱਲਬਾਤ

ਨੈਸ਼ਨਲ

ਨਵੀਂ ਦਿੱਲੀ, 11 ਮਈ,ਬੋਲੇ ਪੰਜਾਬ ਬਿਊਰੋ :
ਭਾਰਤ-ਪਾਕਿ ਜੰਗਬੰਦੀ ਤੋਂ ਬਾਅਦ ਭਾਰਤੀ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਸ਼ਨੀਵਾਰ ਨੂੰ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨਾਲ ਗੱਲਬਾਤ ਕੀਤੀ। ਇਹ ਮੁਲਾਕਾਤ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਨਾਂ ਦੇਸ਼ਾਂ ਵਿਚਕਾਰ ਪਹਿਲਾ ਉੱਚ ਪੱਧਰੀ ਰਚਨਾਤਮਕ ਸੰਵਾਦ ਸੀ।
ਇਸ ਦੌਰਾਨ ਡੋਭਾਲ ਨੇ ਚੀਨੀ ਪੱਖ ਨੂੰ ਨਾ ਸਿਰਫ ਹਮਲੇ ਦੀ ਜਾਣਕਾਰੀ ਦਿੱਤੀ, ਸਗੋਂ ਅੱਤਵਾਦ ਵਿਰੁੱਧ ਭਾਰਤ ਦੀ ਸਖ਼ਤ ਕਾਰਵਾਈ ’ਤੇ ਵੀ ਰੋਸ਼ਨੀ ਪਾਈ। ਚੀਨੀ ਵਿਦੇਸ਼ ਮੰਤਰਾਲੇ ਨੇ ਵੀ ਇਸ ਗੱਲਬਾਤ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦੋਨਾਂ ਪਾਸੇ ਰਣਨੀਤਕ ਸਾਂਝ ਨੂੰ ਮਜ਼ਬੂਤ ਕਰਨ ’ਤੇ ਚਰਚਾ ਹੋਈ।
ਦੱਸਣਯੋਗ ਹੈ ਕਿ ਪਿਛਲੇ ਕੁਝ ਹਫ਼ਤਿਆਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਡੋਭਾਲ ਨੇ ਅੰਤਰਰਾਸ਼ਟਰੀ ਮੰਚ ’ਤੇ ਕਈ ਆਗੂਆਂ ਨਾਲ ਰਾਬਤਾ ਕੀਤਾ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।