ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਵਾਪਰਿਆ ਭਿਆਨਕ ਹਾਦਸਾ, 13 ਲੋਕਾਂ ਦੀ ਮੌਤ

ਨੈਸ਼ਨਲ

ਰਾਏਪੁਰ, 12 ਮਈ,ਬੋਲੇ ਪੰਜਾਬ ਬਿਊਰੋ :
ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਖਰੋੜਾ-ਬਲੌਦਾ ਬਾਜ਼ਾਰ ਰੋਡ ‘ਤੇ ਉਸ ਸਮੇਂ ਵਾਪਰਿਆ ਜਦੋਂ ਲੋਕ ਬੱਚਿਆਂ ਦੇ ਜਨਮਦਿਨ ਦੇ ਜਸ਼ਨ ਤੋਂ ਬਾਅਦ ਮਾਜ਼ਦਾ ਗੱਡੀ ਵਿੱਚ ਵਾਪਸ ਆ ਰਹੇ ਸਨ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਵੇਂ ਹੀ ਮਾਜ਼ਦਾ ਗੱਡੀ ਖਰੋੜਾ ਇਲਾਕੇ ਵਿੱਚ ਪਹੁੰਚੀ, ਉਲਟ ਦਿਸ਼ਾ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ 13 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿੱਚ 9 ਔਰਤਾਂ, 2 ਬੱਚੀਆਂ, 1 ਬੱਚਾ ਅਤੇ ਇੱਕ 6 ਮਹੀਨੇ ਦਾ ਬੱਚਾ ਸ਼ਾਮਲ ਹੈ।
ਇਸ ਹਾਦਸੇ ਵਿੱਚ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਖਰੋਰਾ ਕਮਿਊਨਿਟੀ ਹੈਲਥ ਸੈਂਟਰ ਅਤੇ ਮੈਡੀਕਲ ਕਾਲਜ ਰਾਏਪੁਰ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।