ਚੰਡੀਗੜ੍ਹ, 13 ਮਈ,ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੀ ਸਫ਼ਾਈ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਗਈ ਹੈ। ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ’ਚ ਅਣਗਹਿਲੀ ਦੇ ਦੋਸ਼ ’ਚ ਸ਼ੋਅ-ਕਾਜ ਨੋਟਿਸ ਜਾਰੀ ਕੀਤਾ ਗਿਆ ਹੈ।
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਗੰਦੀਆਂ ਸੜਕਾਂ, ਕੂੜੇ ਦੇ ਢੇਰ ਅਤੇ ਬੇਵਕ਼ਤ ਸਫ਼ਾਈ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ।
ਮੰਤਰੀ ਨੇ ਦੱਸਿਆ, “ਸਭ ਤੋਂ ਵੱਡੀ ਜ਼ਿੰਮੇਵਾਰੀ ਸ਼ਹਿਰੀ ਢਾਂਚੇ ਦੀ ਸਫ਼ਾਈ ਹੈ, ਪਰ ਜਦੋਂ ਅਧਿਕਾਰੀ ਆਪਣੇ ਫਰਜ਼ ਤੋਂ ਮੁੰਹ ਮੋੜਣ ਤਾਂ ਕਾਰਵਾਈ ਲਾਜ਼ਮੀ ਹੈ।”
ਮਿਊਂਸੀਪਲ ਕਮਿਸ਼ਨਰ ਨੂੰ ਹੁਣ 24 ਘੰਟਿਆਂ ਵਿੱਚ ਆਪਣਾ ਲਿਖਤੀ ਜਵਾਬ ਦੇਣਾ ਹੋਵੇਗਾ। ਨੋਟਿਸ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦਾ ਜਵਾਬ ਠੋਸ ਨਾ ਹੋਇਆ, ਤਾਂ ਹੋਰ ਵੱਡੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।












