ਮੋਹਾਲੀ, 14 ਮਈ,ਬੋਲੇ ਪੰਜਾਬ ਬਿਊਰੋ;
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਬੋਰਡ ਚੇਅਰਮੈਨ ਦੁਪਹਿਰ ਬਾਅਦ ਇਹ ਨਤੀਜੇ ਜਾਰੀ ਕਰਨਗੇ। ਵਿਦਿਆਰਥੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਣਗੇ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਬੋਰਡ ਨੇ ਨਤੀਜੇ ਸੰਬੰਧੀ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਵਾਰ ਪੰਜਾਬ ਭਰ ਵਿੱਚ ਤਿੰਨ ਲੱਖ ਤੋਂ ਵੱਧ ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ। ਨਤੀਜਾ ਘੋਸ਼ਿਤ ਹੋਣ ਤੋਂ ਬਾਅਦ, ਆਪਣਾ ਨਤੀਜਾ ਦੇਖਣ ਲਈ, ਵਿਦਿਆਰਥੀਆਂ ਨੂੰ ਵੈੱਬਸਾਈਟ ‘ਤੇ ਦਿੱਤੀ ਗਈ ਜਗ੍ਹਾ ਵਿੱਚ ਆਪਣਾ ਰੋਲ ਨੰਬਰ ਅਤੇ ਹੋਰ ਵੇਰਵੇ ਦਰਜ ਕਰਨੇ ਪੈਣਗੇ। ਪੰਜਾਬ ਵਿੱਚ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ, 2025 ਤੱਕ ਹੋਈਆਂ ਸਨ।












