ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਸ਼ੁਰੂ

ਚੰਡੀਗੜ੍ਹ

ਚੰਡੀਗੜ੍ਹ, 21 ਮਈ,ਬੋਲੇ ਪੰਜਾਬ ਬਿਊਰੋ ;
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋ ਰਹੀ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। ਸਰਕਾਰ ਨੇ ਇਸ ਸਾਉਣੀ ਸੀਜ਼ਨ ਦੌਰਾਨ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (DSR) ਅਧੀਨ ਲਿਆਉਣ ਦਾ ਟੀਚਾ ਰੱਖਿਆ ਹੈ। ਖੁੱਡੀਆ ਨੇ ਕਿਹਾ ਕਿ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕਰ ਰਹੀ ਹੈ।
ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ ਤੱਕ ਔਨਲਾਈਨ ਪੋਰਟਲ agrimachinerypb.com ‘ਤੇ DSR ਸਕੀਮ ਲਈ ਰਜਿਸਟਰ ਕਰ ਸਕਦੇ ਹਨ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਬਾਸਮਤੀ ਉਤਪਾਦਕ ਵੀ ਡੀਐਸਆਰ ਤਕਨਾਲੋਜੀ ਅਪਣਾ ਸਕਦੇ ਹਨ ਅਤੇ ਇਸ ਸੀਜ਼ਨ ਤੋਂ ਪ੍ਰਤੀ ਏਕੜ 1500 ਰੁਪਏ ਦਾ ਵਿੱਤੀ ਪ੍ਰੋਤਸਾਹਨ ਪ੍ਰਾਪਤ ਕਰ ਸਕਦੇ ਹਨ। ਰਾਜ ਸਰਕਾਰ ਨੇ ਸਾਲ 2024 ਦੇ ਸਾਉਣੀ ਸੀਜ਼ਨ ਦੌਰਾਨ ਪਾਣੀ ਬਚਾਉਣ ਵਾਲੀ ਡੀਐਸਆਰ ਤਕਨੀਕ ਅਪਣਾਉਣ ਵਾਲੇ 21,338 ਕਿਸਾਨਾਂ ਨੂੰ 29.02 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਸਾਲ 2024 ਵਿੱਚ 2.53 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਜੋ ਕਿ ਸਾਲ 2023 ਵਿੱਚ 1.72 ਲੱਖ ਏਕੜ ਨਾਲੋਂ 47 ਪ੍ਰਤੀਸ਼ਤ ਵੱਧ ਸੀ। ਬਾਸਮਤੀ ਸਮੇਤ ਝੋਨੇ ਦੀ ਸਿੱਧੀ ਬਿਜਾਈ ਅਧੀਨ ਖੇਤਾਂ ਦੀ ਤਸਦੀਕ 1 ਤੋਂ 15 ਜੁਲਾਈ 2025 ਤੱਕ ਕੀਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਤਕਨੀਕ ‘ਤੇ ਬੋਲਦਿਆਂ ਮੰਤਰੀ ਖੁੱਡੀਆਂ ਨੇ ਕਿਹਾ ਕਿ ਇਹ ਤਰੀਕਾ ਰਵਾਇਤੀ ਝੋਨੇ ਦੀ ਕਾਸ਼ਤ ਨਾਲੋਂ ਵਧੇਰੇ ਲਾਭਦਾਇਕ ਹੈ ਕਿਉਂਕਿ ਇਹ 15-20 ਪ੍ਰਤੀਸ਼ਤ ਪਾਣੀ ਦੀ ਬਚਤ ਕਰਦਾ ਹੈ ਅਤੇ ਇਹ ਕਦਮ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਮਹੱਤਵਪੂਰਨ ਹੈ ਅਤੇ ਇਸ ਦੇ ਨਾਲ ਹੀ ਮਜ਼ਦੂਰੀ ਦੀ ਲਾਗਤ ਲਗਭਗ 3,500 ਪ੍ਰਤੀ ਏਕੜ ਘੱਟ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।