ਚੋਰ ਗਿਰੋਹ ਦਾ ਪਰਦਾਫਾਸ਼, ਟਰੈਕਟਰ, ਰੋਟਾਵੇਟਰ, 6 ਮੋਟਰਸਾਈਕਲ, 6 ਮੋਬਾਈਲ ਫੋਨਾਂ ਸਣੇ 6 ਕਾਬੂ

ਪੰਜਾਬ

ਪਟਿਆਲਾ, 16 ਮਈ,ਬੋਲੇ ਪੰਜਾਬ ਬਿਊਰੋ ;
ਐਸਐਚਓ ਸੁਖਦੇਵ ਸਿੰਘ ਦੀ ਅਗਵਾਈ ਹੇਠ ਬਖਸ਼ੀਵਾਲਾ ਥਾਣੇ ਦੀ ਪੁਲਿਸ ਨੇ ਇੱਕ ਚੋਰੀਆਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ ਸਿਟੀ-2 ਮਨੋਜ ਗੋਰਾਸੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਐਸ. ਪੀ. ਵਰੁਣ ਸ਼ਰਮਾ, ਐਸ.ਪੀ ਸਿਟੀ ਪਲਵਿੰਦਰ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਵਿਕਰਮ ਸਿੰਘ ਪੁੱਤਰ ਜਸਵੰਤ ਸਿੰਘ, ਗਗਨਦੀਪ ਸਿੰਘ ਪੁੱਤਰ ਵਿਕਰਮਜੀਤ ਸਿੰਘ, ਸੁਖਵੀਰ ਸਿੰਘ ਪੁੱਤਰ ਨਿਰਭੈ ਸਿੰਘ, ਬੌਬੀ ਸਿੰਘ ਪੁੱਤਰ ਵਿਕਰਮਜੀਤ ਸਿੰਘ ਵਾਸੀ ਪਿੰਡ ਰੱਖੜਾ, ਪਰਮਿੰਦਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਕਲਿਆਣ, ਸਤਨਾਮ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨਵਾਂ ਰੱਖੜਾ ਥਾਣਾ ਬਖਸ਼ੀਵਾਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਚੋਰਾਂ ਤੋਂ ਚੋਰੀ ਹੋਇਆ ਟਰੈਕਟਰ, ਰੋਟਾਵੇਟਰ, 6 ਮੋਟਰਸਾਈਕਲ, 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਉਨ੍ਹਾਂ ਖ਼ਿਲਾਫ਼ ਬਖਸ਼ੀਵਾਲਾ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।