ਪੰਜਾਬ ਸਰਕਾਰ ਦਾ ਹੈਲੀਕਾਪਟਰ ਪੀਲੇ ਰੰਗ ਦਾ ਸੀ, ਕੇਜਰੀਵਾਲ ਜੀ ਨੇ ਇਸਨੂੰ ਟੈਕਸੀ ਸਮਝ ਲਿਆ : ਸਵਾਤੀ ਮਾਲੀਵਾਲ

ਨੈਸ਼ਨਲ


ਨਵੀਂ ਦਿੱਲੀ, 17 ਮਈ,ਬੋਲੇ ਪੰਜਾਬ ਬਿਊਰੋ ;
ਪੰਜਾਬ ਸਰਕਾਰ ਦੇ ਹੈਲੀਕਾਪਟਰ ਨੂੰ ਲੈ ਕੇ ਦਿੱਲੀ ਵਿੱਚ ਰਾਜਨੀਤੀ ਸ਼ੁਰੂ ਹੋ ਗਈ ਹੈ। ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਤੋਂ ਇਲਾਵਾ, ਭਾਜਪਾ ਆਗੂਆਂ ਨੇ ਵੀ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਅਤੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਚੁੱਕੇ ਹਨ। ਇਹ ਸਾਰਾ ਵਿਵਾਦ ਇੱਕ ਫੋਟੋ ਨੂੰ ਲੈ ਕੇ ਸ਼ੁਰੂ ਹੋਇਆ ਸੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਸਵੀਰ ਵਿੱਚ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪੰਜਾਬ ਸਰਕਾਰ ਦੇ ਹੈਲੀਕਾਪਟਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਦਿਖਾਈ ਦੇ ਰਹੇ ਹਨ। ਸਵਾਤੀ ਮਾਲੀਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਦਿਆਂ ਲਿਖਿਆ- ਪੰਜਾਬ ਸਰਕਾਰ ਦਾ ਹੈਲੀਕਾਪਟਰ ਪੀਲੇ ਰੰਗ ਦਾ ਸੀ, ਕੇਜਰੀਵਾਲ ਜੀ ਨੇ ਇਸਨੂੰ ਟੈਕਸੀ ਸਮਝ ਲਿਆ।
ਉਨ੍ਹਾਂ ਦੀ ਪੋਸਟ ਤੋਂ ਬਾਅਦ, ਹੁਣ ਇੱਕ-ਇੱਕ ਕਰਕੇ ਵਿਰੋਧੀ ਪਾਰਟੀਆਂ ਦੇ ਆਗੂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।