ਚੰਡੀਗੜ੍ਹ, 18 ਮਈ ,ਬੋਲੇ ਪੰਜਾਬ ਬਿਊਰੋ ;
ਭਾਰਤੀ ਖੁਫੀਆ ਏਜੰਸੀਆਂ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕਰਦਿਆਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਹਰਿਆਣਾ ਦੇ ਨੂਹ ਜ਼ਿਲ੍ਹੇ ਦੇ ਰਾਜਾਕਾ ਪਿੰਡ ਤੋਂ ਇੱਕ 26 ਸਾਲਾ ਨੌਜਵਾਨ ਨੂੰ ਦਬੋਚ ਲਿਆ ਹੈ।
ਮੁਲਜ਼ਮ ਨੌਜਵਾਨ ਦੀ ਪਛਾਣ ਅਰਮਾਨ ਵਜੋਂ ਹੋਈ ਹੈ, ਜਿਸ ਨੂੰ ਕੇਂਦਰੀ ਜਾਂਚ ਏਜੰਸੀਆਂ ਤੋਂ ਮਿਲੀ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਨੂਹ ਪੁਲਿਸ ਅਨੁਸਾਰ, ਅਰਮਾਨ ਲੰਮੇ ਸਮੇਂ ਤੋਂ ਵਟਸਐਪ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਸੰਵੇਦਨਸ਼ੀਲ ਜਾਣਕਾਰੀਆਂ ਪਾਕਿਸਤਾਨ ਭੇਜ ਰਿਹਾ ਸੀ।
ਜਦੋਂ ਪੁਲਿਸ ਨੇ ਉਸ ਦਾ ਮੋਬਾਈਲ ਫੋਨ ਜਾਂਚਿਆ, ਤਾਂ ਉਸ ਵਿੱਚੋਂ ਪਾਕਿਸਤਾਨੀ ਨੰਬਰਾਂ ਨਾਲ ਗੱਲਬਾਤਾਂ, ਫੋਟੋਆਂ ਅਤੇ ਵੀਡੀਓਜ਼ ਮਿਲੀਆਂ।
ਇਹ ਹਰਿਆਣਾ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਪਾਕਿਸਤਾਨ ਨਾਲ ਸੰਬੰਧਤ ਚੌਥੀ ਗ੍ਰਿਫ਼ਤਾਰੀ ਹੈ।ਪੁਲਿਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਹੋਰ ਪੁੱਛਗਿੱਛ ਜਾਰੀ ਹੈ।












