ਮੁੰਬਈ, 19 ਮਈ,ਬੋਲੇ ਪੰਜਾਬ ਬਿਊਰੋ:
ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ’ਚ ਸੋਮਵਾਰ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵੇਰੇ ਲਗਭਗ 5:45 ਵਜੇ ਇੱਕ ਤੇਜ਼ ਰਫ਼ਤਾਰ ਕਾਰ ਖੇੜ ਨੇੜੇ ਸੁੱਕੇ ਦਰਿਆ ਵਿੱਚ ਡਿੱਗ ਗਈ। ਹਾਦਸੇ ’ਚ ਤਿੰਨ ਔਰਤਾਂ ਤੇ ਦੋ ਪੁਰਸ਼ਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖਮੀ ਹੋ ਗਏ ਹਨ।
ਪੁਲਿਸ ਅਧਿਕਾਰੀਆਂ ਦੇ ਅਨੁਸਾਰ, ਕਾਰ ਪਾਲਘਰ ਜ਼ਿਲ੍ਹੇ ਦੇ ਨਾਲਾਸੋਪਾਰਾ ਤੋਂ ਦੇਵਰੁਖ ਸ਼ਹਿਰ ਵੱਲ ਜਾ ਰਹੀ ਸੀ। ਖੇੜ ਪੁਲਿਸ ਸਟੇਸ਼ਨ ਦੀ ਟੀਮ ਮੌਕੇ ’ਤੇ ਫੌਰਨ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ।
ਸੂਤਰਾਂ ਨੇ ਦੱਸਿਆ ਕਿ ਦਰਿਆ ਵਿੱਚ ਪਾਣੀ ਨਾ ਹੋਣ ਕਾਰਨ ਕਾਰ ਪੱਥਰਾਂ ਨਾਲ ਟਕਰਾਅ ਗਈ , ਜਿਸ ਨਾਲ ਵਾਹਨ ਵਿੱਚ ਸਵਾਰ ਕੁਝ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਤੁਰੰਤ ਰਤਨਾਗਿਰੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।














