ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ ਗਏ

ਪੰਜਾਬ

ਰਾਜਪੁਰਾ, 19 ਮਈ ,ਬੋਲੇ ਪੰਜਾਬ ਬਿਊਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2025 ਵਿੱਚ ਕਰਵਾਈ ਗਈ ਮੈਟ੍ਰਿਕੁਲੇਸ਼ਨ ਪ੍ਰੀਖਿਆ ਵਿੱਚ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਆਪਣੀ ਜਮਾਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਸ਼ਾਨਦਾਰ ਨਤੀਜਿਆਂ ਦੇ ਮੌਕੇ ‘ਤੇ ਸਕੂਲ ਦੀ ਹੈੱਡ ਮਿਸਟ੍ਰੈਸ ਸੁਧਾ ਕੁਮਾਰੀ ਵੱਲੋਂ ਦਸਵੀਂ ਜਮਾਤ ਦੇ ਸ਼ੈਕਸ਼ਨ ਏ, ਬੀ ਅਤੇ ਸੀ ਵਿੱਚ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਸਨਮਾਨ ਸਮਾਰੋਹ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਅਤੇ ਸਟੇਸ਼ਨਰੀ ਗਿਫਟ ਵਜੋਂ ਭੇਂਟ ਕੀਤੇ ਗਏ। ਨਾਲ ਹੀ ਸਕੂਲ ਦੇ ਸਕਾਊਟ ਮਾਸਟਰ ਰਾਜਿੰਦਰ ਸਿੰਘ ਚਾਨੀ ਵੱਲੋਂ ਦਸਵੀਂ ਜਮਾਤ ਦੇ ਹਰੇਕ ਸੈਕਸ਼ਨ ਏ, ਬੀ ਅਤੇ ਸੀ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਨੂੰ 1100-1100 ਰੁਪਏ ਦੇ ਨਕਦ ਇਨਾਮ ਵੀ ਦਿੱਤੇ ਗਏ।

ਸੁਧਾ ਕੁਮਾਰੀ ਹੈੱਡ ਮਿਸਟ੍ਰੈਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ 2024-25 ਸੈਸ਼ਨ ਦੀ ਦਸਵੀਂ ਜਮਾਤ ਦੇ 100% ਵਿਦਿਆਰਥੀ ਅਗਲੀ ਸ਼੍ਰੇਣੀ ਵਿੱਚ ਦਾਖਲਾ ਲੈਣ ਦੇ ਯੋਗ ਹੋ ਗਏ ਹਨ, ਜੋ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਲਗਨ ਦਾ ਨਤੀਜਾ ਹੈ।

ਇਸ ਮੌਕੇ ਦਸਵੀਂ ਏ ਦੇ ਇੰਚਾਰਜ ਜਸਵਿੰਦਰ ਕੌਰ ਨੰਦਾ, ਦਸਵੀਂ ਬੀ ਦੇ ਇੰਚਾਰਜ ਰਾਜਿੰਦਰ ਸਿੰਘ ਚਾਨੀ ਅਤੇ ਦਸਵੀਂ ਸੀ ਦੀ ਇੰਚਾਰਜ ਰੋਜ਼ੀ ਭਟੇਜਾ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੱਤੇ।

ਸਨਮਾਨਿਤ ਹੋਣ ਵਾਲੇ ਵਿਦਿਆਰਥੀਆਂ ਵਿੱਚ ਅਨੁ ਕੁਮਾਰੀ, ਮਹਿਕ, ਪ੍ਰਭਜੋਤ ਕੌਰ, ਵਤਨਪ੍ਰੀਤ ਕੌਰ, ਉੱਜਵਲ, ਸੂਰਜ, ਅੰਜਲੀ, ਸਿੰਮੀ ਅਤੇ ਸਿਮਰਨਜੀਤ ਕੌਰ ਸ਼ਾਮਲ ਹਨ। ਇਨ੍ਹਾਂ ਵਿਦਿਆਰਥੀਆਂ ਦੇ ਮਾਪੇ ਅਤੇ ਸਰਪ੍ਰਸਤ ਵੀ ਸਮਾਰੋਹ ਵਿੱਚ ਮੌਜੂਦ ਰਹੇ।

ਸਮਾਰੋਹ ਦੌਰਾਨ ਸਕੂਲ ਦੇ ਅਧਿਆਪਕ ਮੀਨਾ ਰਾਣੀ, ਹਰਜੀਤ ਕੌਰ, ਨਰੇਸ਼ ਧਮੀਜਾ, ਮਨਪ੍ਰੀਤ ਸਿੰਘ, ਗੁਲਜ਼ਾਰ ਖਾਂ, ਅਲਕਾ ਗੌਤਮ, ਗੁਰਜੀਤ ਕੌਰ, ਅਮਨਦੀਪ ਕੌਰ, ਮੀਨੂੰ ਅਗਰਵਾਲ, ਪੂਨਮ ਨਾਗਪਾਲ, ਸੁਖਵਿੰਦਰ ਕੌਰ, ਸੋਨੀਆ ਰਾਣੀ, ਸੁਨੀਤਾ ਰਾਣੀ, ਤਲਵਿੰਦਰ ਕੌਰ, ਕਿੰਪੀ ਬਤਰਾ, ਮਨਿੰਦਰ ਕੌਰ, ਅਮਿਤਾ ਤਨੇਜਾ, ਰਵੀ ਕੁਮਾਰ ਅਤੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।