ਭੋਗ ਤੇ ਅੰਤਿਮ ਅਰਦਾਸ 25 ਮਈ ਨੂੰ ਹੋਵੇਗੀ
ਸ੍ਰੀ ਚਮਕੌਰ ਸਾਹਿਬ,19, ਮਈ ;
ਪੀ ਡਬਲਿਊ ਡੀ ਭਵਨ ਤੇ ਮਾਰਗ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬਰਾਂਚ ਰੋਪੜ ਤੇ ਮੋਹਾਲੀ ਦੇ ਪ੍ਰਧਾਨ ਬ੍ਰਹਮਪਾਲ ਸਹੋਤਾ, ਜਨਰਲ ਸਕੱਤਰ ਅਮਰੀਕ ਸਿੰਘ ਖਿਜਰਾਬਾਦ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ, ਪੀ ਡਬਲਿਊ ਡੀ ਭਵਨ ਤੇ ਮਾਰਗ ਬਰਾਂਚ ਦੇ ਆਗੂ ਨੈਬ ਸਿੰਘ ਭੈਰੋ ਮਾਜਰਾ ਦੀ ਅਚਾਨਕ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਇਹ ਲੰਮੇ ਸਮੇਂ ਤੋਂ ਚਮਕੌਰ ਸਾਹਿਬ ਤੋਂ ਮੋਰਿੰਡਾ ਰੋਡ ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਇਹਨਾਂ ਦੀ 30 ਨਵੰਬਰ 2025 ਨੂੰ ਵਿਭਾਗ ਚੋਂ ਸੇਵਾ ਮੁਕਤ ਹੋਣਾ ਸੀ। ਇਹਨਾਂ ਦੀ ਅਚਾਨਕ ਹੋਈ ਮੌਤ ਨਾਲ ਜਿੱਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ, ਉੱਥੇ ਜਥੇਬੰਦੀ ਅਤੇ ਮੁਲਾਜ਼ਮ ਲਹਿਰ ਨੂੰ ਵੀ ਵੱਡਾ ਘਾਟਾ ਪਿਆ ਹੈ ।ਇਸ ਮੌਕੇ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ, ਜੋਨ ਪ੍ਰਧਾਨ ਮਲਾਗਰ ਸਿੰਘ ਖਮਾਣੋ, ਲੇਬਰ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ, ਜ/ਸ ਮਿਸਤਰੀ ਮਨਮੋਹਣ ਸਿੰਘ ਕਾਲਾ, ਕਿਰਤੀ ਕਿਸਾਨ ਮੋਰਚੇ ਦੇ ਬਲਾਕ ਕਨਵੀਨਰ ਹਰਜੀਤ ਸਿੰਘ ਸੈਦਪੁਰਾ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਗਿਆਨ ਚੰਦ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਸੁੱਖ ਰਾਮ ਕਾਲੇਵਾਲ, ਤਰਲੋਚਨ ਸਿੰਘ, ਦੀਦਾਰ ਸਿੰਘ ਢਿੱਲੋ, ਪੀ ਐਸ ਯੂ ਦੇ ਜ਼ਿਲ੍ਹਾ ਪ੍ਰਧਾਨ ਰਾਣਾ ਪ੍ਰਤਾਪ ਸਿੰਘ, ਬੀਬੀਐਮਬੀ ਵਰਕਰ ਯੂਨੀਅਨ ਦੇ ਪ੍ਰਧਾਨ ਰਾਮ ਕੁਮਾਰ, ਜੰਗਲਾਤ ਯੂਨੀਅਨ ਦੀ ਪ੍ਰਧਾਨ ਹਰਜੀਤ ਕੌਰ, ਪੀ ਡਬਲਿਊ ਡੀ ਪੈਂਸ਼ਨਰ ਪਿਆਰਾ ਸਿੰਘ ਕਾਈਨੌਰ, ਸਤਵੰਤ ਸਿੰਘ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਸੇਮ ਜੱਟਪੁਰਾ ਆਦਿ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਹਨਾਂ ਦੱਸਿਆ ਕਿ ਭੋਗ ਅਤੇ ਅੰਤਿਮ ਅਰਦਾਸ 25 ਮਈ ਨੂੰ ਪਿੰਡ ਭੈਰੋ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਜਾਵੇਗੀ।












