ਜ਼ਹਿਰੀਲੀ ਸ਼ਰਾਬ ਪੀਣ ਕਾਰਨ ਇਕ ਹੋਰ ਵਿਅਕਤੀ ਦੀ ਮੌਤ

ਪੰਜਾਬ

ਮਜੀਠਾ, 20 ਮਈ,ਬੋਲੇ ਪੰਜਾਬ ਬਿਉਰੋ ;
ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਦਾ ਤਾਂਡਵ ਜਾਰੀ ਰੱਖਿਆ ਹੋਇਆ ਹੈ। ਪਿਛਲੇ ਕੁਝ ਦਿਨਾਂ ਦੌਰਾਨ ਜਿਥੇ ਪਹਿਲਾਂ ਹੀ ਦੋ ਦਰਜਨ ਤੋਂ ਵੱਧ ਜਾਨਾਂ ਜ਼ਹਿਰੀਲੀ ਸ਼ਰਾਬ ਦੀ ਭੇਂਟ ਚੜ੍ਹ ਚੁੱਕੀਆਂ ਹਨ, ਉਥੇ ਹੀ ਇੱਕ ਹੋਰ ਮੌਤ ਨੇ ਇਲਾਕੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ।
ਬੀਤੀ ਰਾਤ ਭੰਗਾਲੀ ਕਲਾਂ ਪਿੰਡ ਦੇ ਨਿਵਾਸੀ ਤਰਸੇਮ ਸਿੰਘ ਪੁੱਤਰ ਨੱਥਾ ਦੀ ਹਾਲਤ ਵੀ ਜ਼ਹਿਰੀਲੀ ਸ਼ਰਾਬ ਪੀਣ ਤੋਂ ਬਾਅਦ ਬੇਹੱਦ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਲਾਕੇ ’ਚ ਸੌਗ ਦੀ ਲਹਿਰ ਛਾਈ ਹੋਈ ਹੈ ਤੇ ਲੋਕ ਸਰਕਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।