ਅੰਡਰ 19 ਬਾਸਕਟਬਾਲ ਅਤੇ ਬਾਕਸਿੰਗ ਖੇਡ ਲਈ ਖੇਡ ਵਿੰਗ ਦੇ ਟਰਾਇਲ ਕਰਵਾਏ ਗਏ

ਪੰਜਾਬ

ਖਿਡਾਰੀਆਂ ਨੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਭਾਗ ਲਿਆ

ਪਟਿਆਲਾ, 20 ਮਈ ,ਬੋਲੇ ਪੰਜਾਬ ਬਿਊਰੋ ;

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਦਫਤਰ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦੀ ਖੇਡ ਬ੍ਰਾਂਚ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਿਪਟੀ ਡਾਇਰੈਕਟਰ ਸੁਨੀਲ ਕੁਮਾਰ ਦੀ ਦੇਖ-ਰੇਖ ਹੇਠ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਵਿਖੇ ਅੰਡਰ-19, 17 ਅਤੇ 14 ਬਾਸਕਟਬਾਲ ਅਤੇ ਬਾਕਸਿੰਗ ਖੇਡ ਲਈ ਖੇਡ ਵਿੰਗ ਦੇ ਟਰਾਇਲ ਕਰਵਾਏ ਗਏ। ਇਹ ਟਰਾਇਲਜ਼ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਦੇ ਸਹਿਯੋਗ ਨਾਲ ਕਰਵਾਏ ਗਏ ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਖਿਡਾਰੀਆਂ ਨੇ ਭਰਪੂਰ ਉਤਸ਼ਾਹ ਨਾਲ ਭਾਗ ਲਿਆ।
ਟਰਾਇਲ ਦੌਰਾਨ ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਿਡਾਰੀਆਂ ਦੀ ਖੇਡ ਕੁਸ਼ਲਤਾ, ਸਰੀਰਕ ਫੁਰਤੀ ਅਤੇ ਟੀਮ ਸਹਿਯੋਗ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਇਹਨਾਂ ਟ੍ਰਾਇਲਜ਼ ਦਾ ਉਦੇਸ਼ ਟੀਮ ਲਈ ਵਧੀਆ ਖਿਡਾਰੀਆਂ ਦੀ ਚੋਣ ਕਰਨਾ ਹੈ ਜੋ ਕਿ ਆਉਣ ਵਾਲੀਆਂ ਸਕੂਲੀ ਖੇਡਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਤਿਆਰ ਹੋ ਸਕਣ।
ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਸਪੋਰਟਸ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਟਰਾਇਲਜ਼ ਰਾਹੀਂ ਨਵੇਂ ਖਿਡਾਰੀਆਂ ਨੂੰ ਅੱਗੇ ਆਉਣ ਦਾ ਮੌਕਾ ਮਿਲਦਾ ਹੈ ਅਤੇ ਇਹ ਉਨ੍ਹਾਂ ਦੀ ਖੇਡ ਜ਼ਿੰਦਗੀ ਨੂੰ ਨਵੀਂ ਦਿਸ਼ਾ ਦਿੰਦੇ ਹਨ। ਇਸ ਮੌਕੇ ਡਿਪਟੀ ਡਾਇਰੈਕਟਰ ਸਪੋਰਟਸ ਬ੍ਰਾਂਚ ਵੱਲੋਂ ਟ੍ਰਾਇਲ ਲਈ ਜਿਹੜੇ ਆਫੀਸ਼ੀਅਲ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਉਹਨਾਂ ਨੇ ਵੀ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ।
ਟਰਾਇਲ ਮੁਕੰਮਲ ਹੋਣ ਉਪਰੰਤ ਚੁਣੇ ਗਏ ਖਿਡਾਰੀਆਂ ਦੀ ਚੋਣ ਸੂਚੀ ਜਲਦ ਹੀ ਖੇਡ ਵਿਭਾਗ ਵੱਲੋਂ ਜਾਰੀ ਕੀਤੀ ਜਾਵੇਗੀ।
ਇਸ ਮੌਕੇ ਅੰਤਰਰਾਸ਼ਟਰੀ ਬਾਸਕਟਬਾਲ ਕੋਚ ਅਮਰਜੋਤ ਸਿੰਘ, ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।