ਬਠਿੰਡਾ ਪੁਲਿਸ ਵੱਲੋਂ ਪੈਟਰੋਲ ਪੰਪ ਲੁੱਟਣ ਵਾਲਾ ਗਿਰੋਹ ਕਾਬੂ

ਪੰਜਾਬ


ਬਠਿੰਡਾ, 21 ਮਈ,ਬੋਲੇ ਪੰਜਾਬ ਬਿਊਰੋ;
ਬਠਿੰਡਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਪੈਟਰੋਲ ਪੰਪਾਂ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਗਿਰੋਹ ਦੀ ਗਿਰਫ਼ਤਾਰੀ ਕੀਤੀ ਹੈ। ਇਹ ਗਿਰੋਹ ਖ਼ਾਸ ਤੌਰ ’ਤੇ ਰਾਤਾਂ ਨੂੰ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਂਦਾ ਸੀ।
ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਲੁਟੇਰੇ ਕਾਰ ਵਿਚ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਕਾਬੂ ਤੋਂ ਬਾਹਰ ਹੋ ਗਈ ਅਤੇ ਇਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਹਾਦਸੇ ਦੌਰਾਨ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ, ਜਦਕਿ ਬਾਕੀ ਤਿੰਨ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਐਸਪੀ (ਡਿਟੈਕਟਿਵ) ਜਸਮੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਹਰਮਨਦੀਪ ਸਿੰਘ (ਜੱਸੀ ਪੌ ਵਾਲੀ), ਲਵਪ੍ਰੀਤ ਸਿੰਘ (ਤਿਓਣਾ), ਮੋਹਿਤ ਸਿੰਘ (ਮਹਿਣਾ) ਅਤੇ ਸੁਖਜੀਤ ਸਿੰਘ (ਤੁੰਗਾਲੀ) ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਇਕ 315 ਬੋਰ ਦਾ ਦੇਸੀ ਪਿਸਤੌਲ ਅਤੇ ਪੰਜ ਜਿੰਦਾ ਗੋਲੀਆਂ ਵੀ ਬਰਾਮਦ ਹੋਈਆਂ ਹਨ।
ਪੁੱਛਗਿੱਛ ਦੌਰਾਨ ਲੁਟੇਰਿਆਂ ਨੇ ਕੁਝ ਹੋਰ ਵਾਰਦਾਤਾਂ ’ਚ ਸ਼ਮੂਲੀਅਤ ਹੋਣ ਦੀ ਗੱਲ ਕਬੂਲ ਕੀਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।