ਫਿਰੋਜ਼ਪੁਰ, 22 ਮਈ,ਬੋਲੇ ਪੰਜਾਬ ਬਿਊਰੋ;
ਫਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇੰਨਾਂ ਤਸਕਰਾਂ ਤੋਂ 12.07 ਕਿਲੋ ਹੈਰੋਇਨ ਅਤੇ 25.12 ਲੱਖ ਰੁਪਏ ਦੀ ਹਵਾਲਾ ਮਨੀ ਬਰਾਮਦ ਕੀਤੀ ਗਈ ਹੈ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਇਨ੍ਹਾਂ ਸਾਰਿਆਂ ਵਿਰੁੱਧ ਘੱਲ ਖੁਰਦ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ।












