ਰਾਏਪੁਰ, 23 ਮਈ,ਬੋਲੇ ਪੰਜਾਬ ਬਿਊਰੋ ;
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਘਣੇ ਜੰਗਲਾਂ ’ਚ ਇੱਕ ਵਾਰ ਫਿਰ ਗੋਲੀਆਂ ਚੱਲੀਆਂ।ਕਿਸਤਾਰਾਮ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਤਾਜ਼ਾ ਖਬਰਾਂ ਅਨੁਸਾਰ, ਜਵਾਨਾਂ ਨੇ ਇਕ ਨਕਸਲੀ ਨੂੰ ਮਾਰ ਸੁੱਟਿਆ ਹੈ ਤੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਇਹ ਮੁਕਾਬਲਾ ਕੱਲ੍ਹ ਯਾਨੀ 22 ਮਈ ਤੋਂ, ਰੁਕ-ਰੁਕ ਕੇ ਚੱਲ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਇਲਾਕੇ ’ਚ ਨਕਸਲੀਆਂ ਦੀ ਹਾਲਤ ਬੇਹਾਲ ਹੈ ਤੇ ਸੁਰੱਖਿਆ ਬਲਾਂ ਨੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ।
ਇਸ ਤੋਂ ਪਹਿਲਾਂ ਵੀ ਵੀਰਵਾਰ ਨੂੰ ਸੁਕਮਾ-ਬੀਜਾਪੁਰ ਸਰਹੱਦ ‘ਤੇ ਹੋਏ ਮੁਕਾਬਲੇ ਵਿਚ ਵੀ ਇਕ ਨਕਸਲੀ ਢੇਰ ਹੋਇਆ ਸੀ। ਸੁਰੱਖਿਆ ਬਲ ਹਾਲਾਤ ਤੇ ਨਜ਼ਰ ਬਣਾਏ ਹੋਏ ਹਨ ਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਵੱਡੀ ਤਲਾਸ਼ੀ ਮੁਹਿੰਮ ਚਲਾ ਰਹੇ ਹਨ।ਪੁਲਿਸ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਓਪਰੇਸ਼ਨ ਹੁਣ ਵੀ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।














