ਚੰਡੀਗੜ੍ਹ 27 ਮਈ ,ਬੋਲੇ ਪੰਜਾਬ ਬਿਊਰੋ ;
ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਵਿਵਾਦ ਤੋਂ ਬਾਅਦ ਸੁਰਖੀਆਂ ਵਿੱਚ ਆਈ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਮੋਹਾਲੀ ਸਥਿਤ ਘਰ ‘ਤੇ ਕੁਝ ਦਿਨ ਪਹਿਲਾਂ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਨੇ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਆਈਏ ਖਰੜ ਨੇ ਗੋਲੀ ਚਲਾਉਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਹ ਕਾਲਾ ਰਾਣਾ ਗੈਂਗ ਨਾਲ ਜੁੜਿਆ ਹੋਇਆ ਸੀ। ਉਸਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਦੁਪਹਿਰ 2:00 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।












