ਸ਼ੰਭੂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਕੀਤੇ ਬਰਾਮਦ

ਪੰਜਾਬ

ਰਾਜਪੁਰਾ, 30 ਮਈ,ਬੋਲੇ ਪੰਜਾਬ ਬਿਊਰੋ;
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਸ਼ੰਭੂ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਸਐਚਓ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 50,040 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸਪੀ (ਜਾਂਚ) ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਘਨੌਰ ਹਰਮਨਪ੍ਰੀਤ ਸਿੰਘ ਚੀਮਾ ਦੇ ਨਿਰਦੇਸ਼ਾਂ ‘ਤੇ ਮੁਲਜ਼ਮ ਸੁਦਰਸ਼ਨ ਪੁੱਤਰ ਰਾਜਿੰਦਰ ਸਿੰਘ, ਵਾਸੀ ਪਿੰਡ ਸਰ੍ਹੀ, ਥਾਣਾ ਸੜ੍ਹੀ, ਜ਼ਿਲ੍ਹਾ ਹਰਦੋਈ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।