ਲੁਧਿਆਣਾ, 30 ਮਈ,ਬੋਲੇ ਪੰਜਾਬ ਬਿਊਰੋ;
ਜ਼ਿਮਨੀ ਚੋਣ ਦੌਰਾਨ ਸਿਆਸੀ ਪਾਲੇ ਬਦਲਣ ਦੀ ਰਫ਼ਤਾਰ ਤੇਜ਼ ਹੋ ਗਈ ਹੈ। ਵਿਧਾਨ ਸਭਾ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵਾਰਡ ਨੰਬਰ 58 ਤੋਂ ਮੌਜੂਦਾ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਮਰਹੂਮ ਆਪ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਭਾਣਜੇ ਪਰਮਵੀਰ ਸਿੰਘ ਜੋਨੀ ਅਤੇ ਕਰਨ ਵੜਿੰਗ ਨੇ ਅਚਾਨਕ ਕਾਂਗਰਸ ਦਾ ਹੱਥ ਫੜ ਲਿਆ।
ਇਹ ਐਲਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਜ਼ਿਮਨੀ ਚੋਣ ਇੰਚਾਰਜ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਅਤੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਹਾਜ਼ਰੀ ’ਚ ਹੋਇਆ।












