ਭਾਜਪਾ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਉਮੀਦਵਾਰ ਐਲਾਨਿਆ

ਪੰਜਾਬ


ਲੁਧਿਆਣਾ, 31 ਮਈ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਟਿਕਟ ਦਿੱਤੀ ਹੈ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਨਾਮਜ਼ਦਗੀ ਦਾ ਅੱਜ ਛੇਵਾਂ ਦਿਨ ਹੈ। 2 ਜੂਨ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।