ਲੁਧਿਆਣਾ, 1 ਜੂਨ,ਬੋਲੇ ਪੰਜਾਬ ਬਿਊਰੋ;
ਲੁਧਿਆਣਾ ਵਿੱਚ ਇੱਕ ਵੱਡੀ ਘਟਨਾ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਬੱਚਾ ਬੁਰੀ ਤਰ੍ਹਾਂ ਸੜ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਸਲੇਮ ਟਾਬਰੀ ਦੇ ਚਾਂਦਨੀ ਚੌਕ ਨੇੜੇ ਇੱਕ ਘਰ ਦੀ ਛੱਤ ‘ਤੇ ਖੇਡ ਰਿਹਾ 7 ਸਾਲਾ ਬੱਚਾ 132 ਕੇਵੀ ਹਾਈ ਟੈਂਸ਼ਨ ਬਿਜਲੀ ਦੀਆਂ ਲਾਈਨਾਂ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਬੁਰੀ ਤਰ੍ਹਾਂ ਝੁਲ਼ਸ ਗਿਆ। ਬੱਚੇ ਨੂੰ ਇਲਾਜ ਲਈ ਰਾਮ ਚੈਰੀਟੇਬਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਡਾਕਟਰਾਂ ਅਨੁਸਾਰ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਇਲਾਜ ਲਈ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ, ਗਲੀ ਦੇ ਸਾਰੇ ਘਰਾਂ ਦੇ ਏਸੀ, ਫਰਿੱਜ ਅਤੇ ਹੋਰ ਬਿਜਲੀ ਉਪਕਰਣ ਸੜ ਗਏ ਹਨ।












