ਮੋਗਾ, 1 ਜੂਨ,ਬੋਲੇ ਪੰਜਾਬ ਬਿਊਰੋ;
ਜ਼ਿਲ੍ਹਾ ਮੋਗਾ ਦੇ ਪਿੰਡ ਫਤਿਹਗੜ੍ਹ ਚੂੜੀਆਂ ‘ਚ ਥਾਰ ਗੱਡੀ ਅਤੇ ਬੁਲੇਟ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ ’ਚ 16 ਸਾਲਾ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਪੂਰੀ ਤਰ੍ਹਾਂ ਸੜ ਕੇ ਰਾਖ ਹੋ ਗਿਆ।
ਮ੍ਰਿਤਕ ਦੀ ਪਛਾਣ ਪਿੰਡ ਸਮਰਾਏ ਵਾਸੀ ਸੁਖਮਨਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਨੇ ਹਾਲ ਹੀ ਵਿੱਚ ਦਸਵੀਂ ਜਮਾਤ ਫਸਟ ਡਵੀਜਨ ’ਚ ਪਾਸ ਕੀਤੀ ਸੀ ਤੇ ਗਿਆਰਵੀਂ ਵਿੱਚ ਦਾਖਲਾ ਲਿਆ ਸੀ। ਪਰਿਵਾਰ ਦੇ ਅਨੁਸਾਰ, ਸੁਖਮਨਪ੍ਰੀਤ ਆਪਣੇ ਬੁਲੇਟ ’ਤੇ ਸਵਾਰ ਹੋ ਕੇ ਪਿੰਡ ਬੱਲ ਕਲਾਂ ਵੱਲ ਜਾ ਰਿਹਾ ਸੀ, ਇਸ ਦੌਰਾਨ ਉਹ ਪਿੰਡ ਸੋਹੀਆਂ ਦੇ ਨੇੜੇ ਇੱਕ ਥਾਰ ਗੱਡੀ ਨਾਲ ਟਕਰਾ ਗਿਆ। ਟੱਕਰ ’ਚ ਉਹ ਬਾਈਕ ਤੋਂ ਉਛਲ ਕੇ ਦੂਰ ਜਾ ਡਿੱਗਿਆ ਅਤੇ ਸਿਰ ਤੇ ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।ਪੂਰੀ ਘਟਨਾ ਦੀ ਜਾਂਚ ਫਤਿਹਗੜ੍ਹ ਚੂੜੀਆਂ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।












