ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;
ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਅੱਜ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ ਸਕਦਾ ਹੈ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਇੱਕ ਵੱਡਾ ਬਦਲਾਅ ਲਿਆ ਰਹੀ ਹੈ। ਪਹਿਲੇ ਪੜਾਅ ਵਿੱਚ, ਇਸਨੂੰ ਸੂਬੇ ਦੇ 27 ਵੱਡੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਮੰਤਰੀ ਅਮਨ ਅਰੋੜਾ ਨੇ ਮੀਟਿੰਗ ਤੋਂ ਬਾਅਦ ਨੀਤੀ ਬਾਰੇ ਜਾਣਕਾਰੀ ਦਿੱਤੀ।
ਜਿਸ ਵਿੱਚ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣਾਈ ਗਈ ਇਹ ਨੀਤੀ ਨਾ ਸਿਰਫ਼ ਕਿਸਾਨਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਕਰੇਗੀ। ਸਗੋਂ ਇਹ ਉਨ੍ਹਾਂ ਦੀ ਜ਼ਮੀਨ ਨੂੰ ਸੁਰੱਖਿਅਤ ਕਰਨ ਅਤੇ ਇਸਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਵੱਲ ਇੱਕ ਠੋਸ ਕਦਮ ਵੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।