ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਪੰਜਾਬ

ਸਕੂਲ ਦਾ 2024-25 ਦਾ ਨਤੀਜਾ ਸ਼ਾਨਦਾਰ ਰਹਿਣ ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਵਧਾਈਆਂ: ਵਿਜੇ ਮੈਨਰੋ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ

ਬਨੂੜ, 2 ਜੂਨ ,ਬੋਲੇ ਪੰਜਾਬ ਬਿਊਰੋ:
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਹਲਕਾ ਵਿਧਾਇਕ ਨੀਨਾ ਮਿੱਤਲ ਦੀ ਅਗਵਾਈ ਅਧੀਨ ਸਕੂਲ ਪ੍ਰਿੰਸੀਪਲ ਅਨੀਤਾ ਭਾਰਦਵਾਜ ਦੀ ਦੇਖ-ਰੇਖ ਹੇਠ ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਵਿਜੇ ਮੈਨਰੋ, ਹਲਕਾ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜ਼ੋਨ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ।

ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਦੀ ਯੋਜਨਾ ਤਹਿਤ ਨਵੇਂ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਹੋ ਰਹੀ ਇਹ ਤਰੱਕੀ ਸਿਰਫ ਅਧਿਆਪਕਾਂ ਦੀ ਨਿਰੰਤਰ ਮੇਹਨਤ ਅਤੇ ਵਿਦਿਆਰਥੀਆਂ ਦੀ ਲਗਨ ਦੇ ਕਾਰਨ ਸੰਭਵ ਹੋਈ ਹੈ।

ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸਾਰੇ ਮਹਿਮਾਨਾਂ, ਮਾਪਿਆਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਅਹਿਮ ਭੂਮਿਕਾ ਨਾਲ ਹੀ ਸਕੂਲ ਦਾ ਵਿਦਿਅਕ ਮਾਹੌਲ ਨਿਖਰ ਰਿਹਾ ਹੈ ਅਤੇ ਅਜਿਹੇ ਸਮਾਰੋਹ ਵਿਦਿਆਰਥੀਆਂ ਨੂੰ ਹੋਰ ਉਤਸ਼ਾਹਤ ਕਰਦੇ ਹਨ।

ਸਾਲ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਅੱਠਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਾਰੇ ਸ਼ੈਕਸ਼ਨਾਂ ਵਿਚੋਂ ਸ਼ੈਕਸ਼ਨ ਵਾਇਜ਼ ਪਹਿਲੇ, ਦੂਜੇ ਅਤੇ ਤੀਸਰੇ ਸਥਾਨ ਤੇ ਰਹਿਣ ਵਾਲੇ 100 ਦੇ ਕਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਲ 2024-25 ਦੌਰਾਨ ਖੇਡਾਂ ਵਿੱਚ ਜ਼ਿਲ੍ਹਾ ਪੱਧਰ ਤੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਦਿੱਤੇ ਗਏ।

ਇਸ ਮੌਕੇ ਉਪਸਥਿਤ ਮਾਪਿਆਂ ਨੇ ਵੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਬੰਧਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਜਿਹੇ ਕਾਰਜਕ੍ਰਮਾਂ ਰਾਹੀਂ ਬੱਚਿਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ।

ਸਮਾਪਨ ‘ਤੇ ਸਕੂਲ ਵੱਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੇ ਅਸ਼ਵਿੰਦਰ ਕੌਰ ਹਿਸਟਰੀ ਲੈਕਚਰਾਰ ਦੀ ਦੇਖ-ਰੇਖ ਵਿੱਚ ਤਿਆਰ ਕੀਤੇ ਸ਼ਬਦ ਦਾ ਗਾਇਨ ਕੀਤਾ। ਇਸ ਮੌਕੇ ਰਾਜਿੰਦਰ ਸਿੰਘ ਚਾਨੀ ਸਮਾਜ ਸੇਵੀ ਨੇ ਵਿਦਿਆਰਥੀਆਂ ਨੂੰ ਲਗਨ ਅਤੇ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਰੋਹ ਦੌਰਾਨ ਪ੍ਰਿੰਸੀਪਲ ਅਨੀਤਾ ਭਾਰਦਵਾਜ, ਅੰਗ੍ਰੇਜ਼ੀ ਲੈਕਚਰਾਰ ਬਿੰਦੂ ਸਿੰਗਲਾ, ਬਾਇਓ ਲੈਕਚਰਾਰ ਮੰਜੂ ਤਿਵਾੜੀ, ਕਾਮਰਸ ਲੈਕਚਰਾਰ ਨਵਦੀਪ ਕੁਮਾਰ, ਹਿਸਟਰੀ ਲੈਕਚਰਾਰ ਅਸ਼ਵਿੰਦਰ ਕੌਰ, ਪੋਲੀਟੀਕਲ ਸਾਇੰਸ ਲੈਕਚਰਾਰ ਮੀਨਾਕਸ਼ੀ ਬਜਾਜ, ਮੈਥ ਮਾਸਟਰ ਗੁਰਸ਼ਰਨ ਸਿੰਘ, ਮੈਥ ਮਿਸਟ੍ਰੈਸ ਹਰਸਿਮਰਨ ਕੌਰ, ਸਾਇੰਸ ਮਿਸਟ੍ਰੈਸ ਸੁਖਵਿੰਦਰ ਕੌਰ, ਸਾਇੰਸ ਮਿਸਟ੍ਰੈਸ ਰਚਨਾ ਛਾਬੜਾ, ਕੁਲਵਿੰਦਰ ਲੱਕੀ ਆਪ ਨੇਤਾ ਅਤੇ ਹੋਰ ਮੈਂਬਰ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।