ਚੰਡੀਗੜ੍ਹ 3 ਜੂਨ ਬੋਲੇ ਪੰਜਾਬ ਬਿਊਰੋ;
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਉਹਨਾ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚੇ । ਤਰੁਣ ਚੁੱਘ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਤੇ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇਸ਼ ਦੇ ਮਹਾਨ ਨੇਤਾ ਸਨ। ਉਹਨਾ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਕੱਦਾਵਰ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਅਤੇ ਸਾਬਕਾ ਕੇਂਦਰੀ ਕੈਬਨਿਟ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣਾ ਦੀ ਖ਼ਬਰ ਸੁਣਕੇ ਮਨ ਨੂੰ ਬਹੁਤ ਦੁੱਖ ਲੱਗਿਆ। ਉਨ੍ਹਾਂ ਦੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਢੀਂਡਸਾ ਸਾਬ੍ਹ ਨੇ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਵਿਚ ਅਹਿਮ ਭੂਮਿਕਾ ਨਿਭਾਈ ਤੇ ਪੰਜਾਬ ਦੀ ਰਾਜਨੀਤੀ ਵਿੱਚ ਸਥਿਰਤਾ ਬਣਾਈ ਰੱਖੀ ਉਹਨਾ ਨੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ
ਤਰੁਣ ਚੁੱਘ ਕਿਹਾ ਕਿ ਉਹ ਰਾਜਨੀਤਿਕ ਲੀਡਰਸ਼ਿਪ ਦੇ ਉਸ ਵਰਗ ਨਾਲ ਸਬੰਧਤ ਹਨ ਜੋ ਸਿਧਾਂਤਾਂ ਦੀ ਰਾਜਨੀਤੀ ਕਰਦੇ ਸਨ ਅਤੇ ਰਾਜਨੀਤਿਕ ਵਿਰੋਧੀਆਂ ਲਈ ਹਮੇਸ਼ਾ ਸਤਿਕਾਰਯੋਗ ਸ਼ਬਦਾਂ ਦੀ ਵਰਤੋਂ ਕਰਦੇ ਸਨ। ਅੱਜ ਦੇ ਨੌਜਵਾਨ ਤੇ ਰਾਜਨੀਤਿਕ ਨੇਤਾਵਾਂ ਨੂੰ ਖਾਸ ਤੌਰ ‘ਤੇ ਅਜਿਹੀਆਂ ਵੱਡੀਆਂ ਸ਼ਖਸੀਅਤਾਂ ਦੇ ਜੀਵਨ ਤੋਂ ਸਿੱਖਣ ਦੀ ਲੋੜ ਹੈ।ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ । ਇਸ ਮੌਕੇ ਉਹਨਾ ਦੇ ਨਾਲ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ, ਭਾਜਪਾ ਵਪਾਰ ਸ਼ੈਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਤੇ ਸਰਪੰਚ ਹਰਬੰਸ ਸਿੰਘ ਆਦਿ ਹਾਜ਼ਰ ਸਨ।












