ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਮੁੜ ਮੁੜ ਬੇਅਦਬੀ

ਚੰਡੀਗੜ੍ਹ

ਚੰਡੀਗੜ੍ਹ 4 ਜੂਨ ,ਬੋਲੇ ਪੰਜਾਬ ਬਿਊਰੋ;

ਪੰਜਾਬ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਦੀ ਮੁੜ ਮੁੜ ਬੇਅਦਬੀ ਕੀਤੀ ਜਾ ਰਹੀ ਹੈ। ਕੱਲ੍ਹ ਇਹ ਘਟਨਾ ਫਿੱਲੌਰ ਨਜ਼ਦੀਕ ਪਿੰਡ ਨੰਗਲ ਵਿੱਚ ਦੁਬਾਰਾ ਵਾਪਰੀ।

ਭਾਜਪਾ ਪੰਜਾਬ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਸੂਬੇ ਦੇ ਸਾਰੇ ਜ਼ਿਲ੍ਹਾ ਮੁੱਖ ਦਫ਼ਤਰਾਂ ਦੇ ਸਾਹਮਣੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਚਰਨਾਂ ਵਿੱਚ ਇੱਕ ਘੰਟੇ ਦਾ ਸ਼ਾਂਤਮਈ ਧਰਨਾ ਦਿੱਤਾ ਜਾਵੇਗਾ।

ਭਾਜਪਾ ਐਸ.ਸੀ. ਮੋਰਚਾ ਪੰਜਾਬ ਦੇਪ੍ਰਧਾਨ ਐਸ. ਆਰ. ਲੱਧੜ (ਆਈ.ਏ.ਐਸ.) ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਦਲਿਤ ਕੌਮ ਡਾ. ਅੰਬੇਡਕਰ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਉਨ੍ਹਾਂ ਐਸ.ਸੀ. ਮੋਰਚਾ ਦੇ ਸਾਰੇ ਪਦਾਧਿਕਾਰੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿਚ 5-6-2025 ਨੂੰ ਸਵੇਰੇ 10 ਵਜੇ ਤੋਂ 11 ਵਜੇ ਤੱਕ ਡਾ. ਅੰਬੇਡਕਰ ਦੀ ਮੂਰਤੀ ਦੇ ਚਰਨਾਂ ਵਿੱਚ ਸ਼ਾਂਤਮਈ ਬੈਠਕ ਕਰਕੇ ਮੀਡੀਆ ਨੂੰ ਇਸ ਘਟਨਾ ਬਾਰੇ ਜਾਣੂ ਕਰਵਾਇਆ ਜਾਵੇ।

ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੌਰਾਨ ਮੁੜ ਮੁੜ ਹੋ ਰਹੀ ਡਾ. ਅੰਬੇਡਕਰ ਮੂਰਤੀਆਂ ਦੀ ਤੋੜਫੋੜ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ, ਐਫ.ਆਈ.ਆਰ. ਦਰਜ ਕਰਕੇ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਸਾਥ ਹੀ ਸਰਕਾਰ ਤੋਂ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅੱਗੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਦੁਹਰਾਈਆਂ ਜਾਣ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।