ਬਰਨਾਲਾ8 ਜੂਨ ,ਬੋਲੇ ਪੰਜਾਬ ਬਿਊਰੋ;
ਬਰਨਾਲਾ ਜ਼ਿਲ੍ਹੇ ਵਿੱਚ ਆਮ ਆਦਮੀ ਪਾਰਟੀ ਦੇ ਪੁੱਤਰ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੁਖਪੁਰਾ ਵਿੱਚ ਇਕ 20 ਸਾਲਾ ਨੌਜਵਾਨ ਲਵਪ੍ਰੀਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਮ੍ਰਿਤਕ ਨੌਜਵਾਨ ਆਮ ਆਦਮੀ ਪਾਰਟੀ ਦੇ ਆਗੂ ਅਜੈਬ ਸਿੰਘ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲਵਪ੍ਰੀਤ ਸਿੰਘ ਨੇ ਵਿਦੇਸ਼ ਜਾਣਾ ਚਾਹੁੰਦਾ ਸੀ। ਉਸ ਵੱਲੋਂ ਵਿਦੇਸ਼ ਜਾਣ ਲਈ ਲਗਾਈ ਗਈ ਫਾਈਲ ਰਿਫਿਊਜ ਹੋਣ ਕਾਰਨ ਉਹ ਪ੍ਰੇਸ਼ਾਨ ਸੀ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।












