ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸਸਕਾਰ ਅੱਜ

ਚੰਡੀਗੜ੍ਹ


ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;
ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਪੰਥ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਗੁਰਪੰਥ ਮਾਨ ਆਪਣੀ ਪਤਨੀ ਨਾਲ ਗਿੱਦੜਬਾਹਾ ਮੁਕਤਸਰ ਸਾਹਿਬ ਵਿਖੇ ਰਹਿੰਦੇ ਸਨ। ਉਨ੍ਹਾਂ ਦੀ ਮੌਤ ਨੇ ਪਰਿਵਾਰ ਅਤੇ ਸਥਾਨਕ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਗੁਰਦਾਸ ਮਾਨ ਦੇ ਤਿੰਨ ਭੈਣ-ਭਰਾ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।