ਪਟਿਆਲਾ, 11 ਜੂਨ,ਬੋਲੇ ਪੰਜਾਬ ਬਿਊਰੋ;
ਪਟਿਆਲਾ ਦੇ ਥਾਣਾ ਪਸਿਆਣਾ ਅਧੀਨ ਪੈਂਦੇ ਗੁਰਮਤਿ ਐਨਕਲੇਵ ਵਿੱਚ ਇੱਕ ਔਰਤ ਦੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਔਰਤ ਦੇ ਸਰੀਰ ਦੇ ਉੱਪਰਲੇ ਹਿੱਸੇ ‘ਤੇ ਤੇਜ਼ਧਾਰ ਹਥਿਆਰ ਨਾਲ 10 ਤੋਂ ਵੱਧ ਵਾਰ ਕੀਤੇ ਗਏ ਸਨ, ਜਿਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ 35 ਸਾਲਾ ਰਜਨੀ ਵਜੋਂ ਹੋਈ ਹੈ, ਜੋ ਕਿ ਸਨੌਰ, ਜ਼ਿਲ੍ਹਾ ਪਟਿਆਲਾ ਦੀ ਰਹਿਣ ਵਾਲੀ ਹੈ।
ਥਾਣਾ ਪਸਿਆਣਾ ਦੇ ਇੰਚਾਰਜ ਅਜੈ ਪਰੋਚਾ ਨੇ ਦੱਸਿਆ ਕਿ ਕਾਤਲ ਦੀ ਪਛਾਣ ਕੁਲਬੀਰ ਸਿੰਘ ਘੁੰਮਣ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਕਾਤਲ ਫਰਾਰ ਹੈ ਅਤੇ ਜਲਦੀ ਹੀ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।












