ਪੰਜਾਬ ਦੀ ਸੋਸ਼ਲ ਮੀਡੀਆ ਇੰਫਲੂਐਂਸਰ ਦੀ ਮੌਤ, ਕਤਲ ਦਾ ਖ਼ਦਸ਼ਾ

ਪੰਜਾਬ

ਬਠਿੰਡਾ, 12 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਦੀ ਸੋਸ਼ਲ ਮੀਡੀਆ ਇੰਫਲੂਐਂਸਰ, ਜੋ ਭਾਬੀ ਕਮਲ ਕੌਰ ਦੇ ਨਾਂਅ ਨਾਲ ਜਾਣੀ ਜਾਂਦੀ ਸੀ, ਦੀ ਮੌਤ ਦੀ ਚੌਕਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਿਲ ਰਹੀ ਜਾਣਕਾਰੀ ਅਨੁਸਾਰ ਆਦੇਸ਼ ਮੈਡੀਕਲ ਯੂਨੀਵਰਸਿਟੀ ਦੀ ਪਾਰਕਿੰਗ ਵਿੱਚ ਖੜ੍ਹੀ ਇਕ ਕਾਰ ‘ਚੋਂ ਉਨ੍ਹਾਂ ਦੀ ਲਾਸ਼ ਮਿਲੀ ਹੈ। ਮੌਕੇ ਦੀ ਹਾਲਤ ਦੇਖ ਕੇ ਇਹ ਮਾਮਲਾ ਕਤਲ ਦੀ ਸੰਭਾਵਨਾ ਵੱਲ ਇਸ਼ਾਰਾ ਕਰਦਾ ਹੈ।
ਪੁਲਿਸ ਨੇ ਕਮਲ ਕੌਰ ਦੇ ਪਰਿਵਾਰ ਨੂੰ ਇਸ ਘਟਨਾ ਬਾਰੇ ਸੂਚਨਾ ਦੇ ਦਿੱਤੀ ਹੈ ਅਤੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ ਹੈ। ਅਧਿਕਾਰੀਆਂ ਦੇ ਅਨੁਸਾਰ ਮੌਕੇ ਤੋਂ ਮਿਲੇ ਇਸ਼ਾਰਿਆਂ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਇਹ ਕੋਈ ਸਾਜਿਸ਼ ਹੋ ਸਕਦੀ ਹੈ।
ਕਮਲ ਕੌਰ ਇੰਸਟਾਗ੍ਰਾਮ ’ਤੇ ਆਪਣੇ ਵਿਵਾਦਿਤ ਅਤੇ ਅਸ਼ਲੀਲ ਵੀਡੀਓਜ਼ ਕਰਕੇ ਅਕਸਰ ਚਰਚਾ ਵਿੱਚ ਰਹੀ ਹੈ। ਉਸਦੇ ਇੰਸਟਾਗ੍ਰਾਮ ’ਤੇ ਲਗਭਗ 3.86 ਲੱਖ ਫਾਲੋਅਰ ਹਨ। ਕੁਝ ਸਮਾਂ ਪਹਿਲਾਂ ਅੱਤਵਾਦੀ ਅਰਸ਼ ਡੱਲਾ ਵੱਲੋਂ ਵੀ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ।
ਇਸ ਵੇਲੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾਇਆ ਹੈ। ਪੁਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਕੀਕਤ ਸਾਹਮਣੇ ਲਿਆਉਣ ਲਈ ਕਈ ਕੋਣਾਂ ਤੋਂ ਤਫਤੀਸ਼ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।