ਜਹਾਜ਼ ‘ਚ 242 ਯਾਤਰੀ ਸਨ ਸਵਾਰ
ਅਹਿਮਦਾਬਾਦ 12 ਜੂਨ ,ਬੋਲੇ ਪੰਜਾਬ ਬਿਊਰੋ;
ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਯਾਤਰੀਆਂ ਨੂੰ ਲੈ ਕੇ ਜਾ ਰਿਹਾ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਅਹਿਮਦਾਬਾਦ ਵਿੱਚ ਟੇਕਆਫ ਦੌਰਾਨ ਵਾਪਰਿਆ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਮੌਕੇ ‘ਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਅਸਮਾਨ ਵਿੱਚ ਧੂਆਂ ਹੀ ਧੂੰਆਂ ਹੋ ਗਿਆ।ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਹ ਉਡਾਣ 242 ਯਾਤਰੀਆਂ ਨਾਲ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ ਪਰ ਇਹ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਤੋਂ ਬਾਅਦ ਉੱਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਫਿਲਹਾਲ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਸੁਰੱਖਿਆ ਕਾਰਨਾਂ ਕਰਕੇ ਹਵਾਈ ਅੱਡੇ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਜਹਾਜ਼ ਦੀ ਸਥਿਤੀ ਅਤੇ ਯਾਤਰੀਆਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।














