ਅਹਿਮਦਾਬਾਦ ਜਹਾਜ਼ ਹਾਦਸੇ ‘ਚ ਜਾਨ ਗੁਆਉਣ ਵਾਲੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ 3 ਦਿਨ ਪਹਿਲਾਂ ਆਏ ਸਨ ਪੰਜਾਬ

ਚੰਡੀਗੜ੍ਹ


ਚੰਡੀਗੜ੍ਹ, 12 ਜੂਨ,ਬੋਲੇ ਪੰਜਾਬ ਬਿਊਰੋ;
ਗੁਜਰਾਤ ਦੇ ਅਹਿਮਦਾਬਾਦ ਦੇ ਮੇਘਨਾਨੀ ਨਗਰ ਇਲਾਕੇ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ। ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਵਾਰ ਸਨ।
ਪੰਜਾਬ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਸੋਮਵਾਰ, 9 ਜੂਨ ਨੂੰ ਲੁਧਿਆਣਾ ਆਏ ਸਨ।ਇਹ ਉਨ੍ਹਾਂ ਦੀ ਅੰਤਿਮ ਯਾਤਰਾ ਹੋ ਨਿਬੜੀ।ਉਨ੍ਹਾਂ ਨੇ ਪੱਛਮੀ ਵਿਧਾਨ ਸਭਾ ਉਪ ਚੋਣ ਨੂੰ ਲੈ ਕੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ।
ਇਸ ਦੌਰਾਨ ਰੂਪਾਨੀ ਨੇ ਕਿਹਾ ਸੀ ਕਿ ਪੱਛਮੀ ਵਿਧਾਨ ਸਭਾ ਹਲਕਾ ਭਾਜਪਾ ਦਾ ਗੜ੍ਹ ਹੈ। ਅਸੀਂ ਜ਼ਰੂਰ ਚੋਣ ਜਿੱਤਾਂਗੇ। ਜੀਵਨ ਗੁਪਤਾ ਦੇ ਹੱਕ ਵਿੱਚ ਬੋਲਦਿਆਂ ਰੂਪਾਨੀ ਨੇ ਕਿਹਾ ਸੀ ਕਿ ਜੀਵਨ ਗੁਪਤਾ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਭਾਜਪਾ ਦੇ ਪੱਕੇ ਵਰਕਰ ਹੋਣ ਦੇ ਨਾਲ-ਨਾਲ ਇੱਕ ਮਿਹਨਤੀ ਅਤੇ ਇਮਾਨਦਾਰ ਵਿਅਕਤੀ ਹਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।