ਚੰਡੀਗੜ੍ਹ 13 ਜੂਨ ,ਬੋਲੇ ਪੰਜਾਬ ਬਿਊਰੋ;
ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਇੱਕ ਹੋਰ ਸੋਸ਼ਲ ਮੀਡੀਆ ਇਨਫਲੂਐਂਸਰ ਨੂੰ ਲੈ ਕੇ ਪੋਸਟ ਸਾਂਝੀ ਕੀਤੀ ਗਈ ਹੈ। ਪੋਸਟ ਚ ਉਸ ਵੱਲੋਂ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਮਸ਼ਹੂਰ ਕੰਚਨ ਉਰਫ ਕਮਲ ਕੌਰ ਭਾਬੀ (30) ਦੇ ਕਤਲ ਕਾਂਡ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਅਸ਼ਲੀਲ ਕੈਂਟ ਨੂੰ ਲੈ ਕੇ ਧਮਕੀ ਦਿੱਤੀ ਹੈ।ਅੰਮ੍ਰਿਤਪਾਲ ਨੇ ਇਹ ਵੀ ਆਖਿਆ ਹੈ ਕਿ “ਪਾਰਕਿੰਗ ਸਿਰਫ ਇਕੋ ਹੀ ਨਹੀਂ ਹੈ ਅਤੇ ਇਹ ਵੀ ਜ਼ਰੂਰੀ ਨਹੀਂ ਕਿ ਹਰ ਵਾਰ ਲਾਸ਼ ਵੀ ਮਿਲ ਹੀ ਜਾਵੇ।”ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਦੋ ਕਾਤਲਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੋਗਾ ਦੇ ਜਸਪ੍ਰੀਤ ਸਿੰਘ ਮਹਿਰੋ ਅਤੇ ਤਰਨਤਾਰਨ ਦੇ ਨਿਮਨਜੀਤ ਸਿੰਘ ਵਜੋਂ ਹੋਈ ਹੈ। ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋ ਅਜੇ ਫਰਾਰ ਹੈ।ਉਸ ਦੀ ਗ੍ਰਿਫਤਾਰੀ ਲਈ ਟੀਮਾਂ ਜੁਟੀਆਂ ਹੋਈਆਂ ਹਨ। 9 ਜੂਨ ਨੂੰ ਮੁਲਜ਼ਮਾਂ ਨੇ ਉਸਨੂੰ ਸ਼ੋਅਰੂਮ ਪ੍ਰਮੋਸ਼ਨ ਦੇ ਬਹਾਨੇ ਬਠਿੰਡਾ ਬੁਲਾਇਆ। ਉਹ ਉਸਨੂੰ ਕਾਰ ਖਰਾਬ ਹੋਣ ਦੇ ਬਹਾਨੇ ਗੈਰੇਜ ਵਿੱਚ ਲੈ ਗਏ। ਇੱਥੇ ਉਨ੍ਹਾਂ ਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਉਨ੍ਹਾਂ ਨੇ ਉਸਦੀ ਲਾਸ਼ ਨੂੰ ਉਸਦੀ ਕਾਰ ਵਿੱਚ ਰੱਖ ਦਿੱਤਾ ਅਤੇ ਪਾਰਕਿੰਗ ਵਿੱਚ ਖੜ੍ਹਾ ਕਰ ਦਿੱਤਾ।












