ਮੈਡੀਕਲ ਸਟੋਰਾਂ ਦੀ ਚੈਕਿੰਗ ਦੌਰਾਨ ਕਈ ਕਿਸਮਾਂ ਦੀਆਂ ਦਵਾਈਆਂ ਜ਼ਬਤ

ਪੰਜਾਬ


ਬਰਨਾਲਾ, 14 ਜੂਨ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਟੀ. ਬੇਨਿਥ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ।
ਡਰੱਗ ਕੰਟਰੋਲ ਅਫ਼ਸਰ ਬਰਨਾਲਾ, ਮੈਡਮ ਪ੍ਰਨੀਤ ਕੌਰ ਨੇ ਦੱਸਿਆ ਕਿ ਇਹ ਚੈਕਿੰਗ ਪੁਲਿਸ ਨਾਲ ਸਾਂਝੇ ਤੌਰ ‘ਤੇ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਿਊ ਬੱਸ ਸਟੈਂਡ ਰੋਡ, ਬਰਨਾਲਾ ਤੋਂ ਬਿਨਾਂ ਲਾਇਸੈਂਸ ਦੇ 2,42,571 ਰੁਪਏ ਦੀਆਂ 15 ਕਿਸਮਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਅਤੇ 3 ਕਿਸਮਾਂ ਦੇ ਸੈਂਪਲ ਲਏ ਗਏ। ਉਨ੍ਹਾਂ ਦੱਸਿਆ ਕਿ ਸੈਂਪਲ ਜਾਂਚ ਲਈ ਸਰਕਾਰੀ ਲੈਬ ਖਰੜ ਭੇਜੇ ਗਏ ਹਨ। ਜ਼ਬਤ ਕੀਤੀਆਂ ਦਵਾਈਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਦਵਾਈਆਂ ਦੀ ਹਿਰਾਸਤ ਦੇ ਹੁਕਮ ਲਏ ਜਾਣਗੇ ਅਤੇ ਫਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਪਾ ਪੁਲਿਸ ਦੇ ਸਹਿਯੋਗ ਨਾਲ ਆਸ਼ੂ ਜਨਰਲ ਸਟੋਰ ਤਪਾ ਤੋਂ 19,500 ਰੁਪਏ ਦੀ 1 ਦਵਾਈ ਜ਼ਬਤ ਕੀਤੀ ਗਈ ਅਤੇ ਆਕਸੀਟੋਸਿਨ (ਮੱਝ ਦੇ ਟੀਕੇ) ਦਾ ਸੈਂਪਲ ਲਿਆ ਗਿਆ ਜੋ ਕਿ ਸਰਕਾਰੀ ਲੈਬ ਖਰੜ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।