ਇੱਕ ਜਿਗਾਨਾ ਪਿਸਤੌਲ ਅਤੇ 9 ਕਾਰਤੂਸ ਬਰਾਮਦ
ਮੋਹਾਲੀ 15 ਜੂਨ ,ਬੋਲੇ ਪੰਜਾਬ ਬਿਊਰੋ;
ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਕੈਨੇਡਾ ਸਥਿਤ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ, ਪਰ ਪੁਲਿਸ ਨੇ ਉਸ ਤੋਂ ਪਹਿਲਾਂ ਹੀ ਉਨ੍ਹਾਂ ਵਿਰੁੱਧ ਕਾਰਵਾਈ ਕਰ ਲਈ। ਦੋਸ਼ੀਆਂ ਦੀ ਪਛਾਣ ਕਵਲਜੀਤ ਸਿੰਘ (ਧਰਮਕੋਟ ਵਾਸੀ) ਅਤੇ ਨਵਦੀਪ ਸਿੰਘ ਉਰਫ਼ ਹਨੀ ਵਜੋਂ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ ਹੈ। ਦੋਸ਼ੀਆਂ ਤੋਂ ਇੱਕ ਜਿਗਾਨਾ ਪਿਸਤੌਲ ਅਤੇ ਨੌਂ ਕਾਰਤੂਸ ਬਰਾਮਦ ਕੀਤੇ ਗਏ ਹਨ।












