ਖੰਨਾ ‘ਚ ਦੋ ਗੁੱਟਾਂ ਵਿਚਕਾਰ ਫਾਇਰਿੰਗ, ਇੱਕ ਨੌਜਵਾਨ ਨੂੰ ਗੋਲੀ ਲੱਗੀ

ਪੰਜਾਬ


ਖੰਨਾ, 16 ਜੂਨ,ਬੋਲੇ ਪੰਜਾਬ ਬਿਊਰੋ;
ਖੰਨਾ ਦੇ ਇੱਕ ਹੋਟਲ ਨੇੜੇ ਦੋ ਗੁੱਟਾਂ ਵਿਚਕਾਰ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ। ਇਹ ਘਟਨਾ ਖੰਨਾ ਦੇ ਗ੍ਰੀਨਲੈਂਡ ਹੋਟਲ ਨੇੜੇ ਵਾਪਰੀ। ਸਰਹਿੰਦ ਦੇ ਰਹਿਣ ਵਾਲੇ ਨਿਖਿਲ ਨੂੰ ਗੋਲੀ ਲੱਗੀ।ਇਹ ਵਾਰਦਾਤ ਬੀਤੀ ਰਾਤ 10 ਵਜੇ ਦੇ ਕਰੀਬ ਵਾਪਰੀ।ਜ਼ਖਮੀ ਨਿਖਿਲ ਨੂੰ ਪਹਿਲਾਂ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ।
ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਸੂਤਰਾਂ ਅਨੁਸਾਰ ਦੋਵਾਂ ਗੁੱਟਾਂ ਵਿਚਕਾਰ ਪੁਰਾਣੀ ਰੰਜਿਸ਼ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਪਹਿਲਾਂ ਦੋਵਾਂ ਧਿਰਾਂ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਇਸ ਤੋਂ ਬਾਅਦ ਇੱਕ ਗੁੱਟ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਸਿਟੀ ਥਾਣਾ-2 ਦੇ ਐਸਐਚਓ ਤਰਵਿੰਦਰ ਬੇਦੀ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ। ਮੌਕੇ ਤੋਂ ਕੁਝ ਸੁਰਾਗ ਮਿਲੇ ਹਨ। ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।